ਬੀਐੱਸਐੱਫ ਮਾਮਲਾ: ‘ਆਪ’ ਨੇ ਫ਼ੂਕਿਆ ਮੋਦੀ ਤੇ ਚੰਨੀ ਦੇ ਪੁਤਲੇ

ਬਠਿੰਡਾ:   ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਬਾਰਡਰ ਸਕਿਉਰਿਟੀ ਫੋਰਸ (ਬੀ.ਐਸ.ਐਫ) ਨੂੰ ਦਿੱਤੀਆਂ ਵਾਧੂ ਤਾਕਤਾਂ ਦਾ ਤਿੱਖਾ ਵਿਰੋਧ ਕਰਦੇ ਹੋਏ ਅੱਜ ਆਮ ਆਦਮੀ ਪਾਰਟੀ ਜਿਲ੍ਹਾ ਬਠਿੰਡਾ ਨੇ ਜਿਲ੍ਹਾ ਕਚਹਿਰੀਆਂ ਦੇ ਸਾਹਮਣੇ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਤਲੇ ਫੂਕੇ। 

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਅਤੇ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਉੱਥੇ ਮੌਜੂਦ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਬੀ ਐੱਸ ਐੱਫ ਦਾ ਪੰਜਾਬ ਵਿੱਚ ਅਧਿਕਾਰ ਖੇਤਰ  50 ਕਿਲੋਮੀਟਰ ਤੱਕ ਕਰਨਤੇ ਸਖ਼ਤਨਿੰਦਾਕਰਦੀ ਹੈ। ਉਹਨਾ ਨੇ ਕਿਹਾ ਕਿ ਕੇਂਦਰ ਵੱਲੋਂ ਇਸ ਫ਼ੈਸਲੇ ਨਾਲ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਅਤੇ ਕੌਮੀ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੈ । ਉਹਨਾ ਨੇ ਕਿਹਾ ਕਿ ਕੇਂਦਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਿੰਨੇ ਹੀ ਜ਼ਿੰਮੇਵਾਰ ਹਨ ਕਿਉਂਕਿ ਤਾਨਾਸ਼ਾਹੀ ਫੁਰਮਾਨ ਤੋਂ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਹਿਲਾਂ ਪ੍ਰਧਾਨ ਮੰਤਰੀ ਅਤੇ ਫੇਰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੋਂ ਅੰਤਰ ਰਾਸ਼ਟਰੀ ਸਰਹੱਦ ਰਾਹੀਂ ਹੂੰਦੀ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਸੀ। ਇਸ ਤੋ ਸਿੱਧ ਹੁੰਦਾ ਹੈ ਕਿ  ਮੁੱਖ ਮੰਤਰੀ ਚੰਨੀ ਨੇ 50 ਫ਼ੀਸਦੀ ਪੰਜਾਬ ’ਤੇ ਕਬਜ਼ੇ ਲਈ ਖ਼ੁਦ ਹੀ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਪੰਜਾਬ ਦੀ ਵਾਗਡੋਰ ਸੰਭਾਲ ਦਿੱਤੀ। ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ  ਨੇ ਕੇਂਦਰ ਸਰਕਾਰ ਅੱਗੇ ਆਤਮ ਸਮਰਪਣ ਕਰਦੇ ਹੋਏ ਪੰਜਾਬ ਦੇ ਕਰੀਬ 27,600 ਵਰਗ ਕਿੱਲੋਮੀਟਰ ਇਲਾਕੇ (ਜੋ ਪੂਰੇ ਪੰਜਾਬ ਦਾ 50 ਫ਼ੀਸਦੀ ਤੋਂ ਵੱਧ ਹੈ) ਦਾ ਕਬਜ਼ਾ ਆਪਣੇ ਹੱਥੀਂ ਪ੍ਰਧਾਨ ਮੰਤਰੀ ਮੋਦੀ ਨੂੰ ਸੌਂਪ ਦਿੱਤਾ ਹੈ। 

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਬੁਲਾਰੇ ਨਵਦੀਪ ਸਿੰਘ ਜੀਦਾ ਅਤੇ ਟ੍ਰੇਡ ਵਿੰਗ ਦੇ ਸਟੇਟ ਕੋ ਪ੍ਰੈਜ਼ੀਡੈਂਟ ਅਨਿਲ ਠਾਕਰ ਨੇ ਕਿਹਾ ਕਿ ਅੰਤਰਰਾਸ਼ਟਰੀ ਸੀਮਾ ਨਾਲ ਬੀ.ਐਸ.ਐਫ. ਲਈ ਪਾਸਪੋਰਟ ਐਕਟ, ਐਨਡੀਪੀਐਸ ਕਾਨੂੰਨ ਅਤੇ ਕਸਟਮ ਕਾਨੂੰਨ ਅਧੀਨ ਤਲਾਸ਼ੀ ਲੈਣ, ਸ਼ੱਕੀ ਵਿਅਕਤੀਆਂ ਦੀ ਗਿ੍ਰਫ਼ਤਾਰੀ ਕਰਨ, ਜ਼ਬਤੀਆਂ ਕਰਨ, ਨਾਕੇ ਦਾ ਅਧਿਕਾਰ ਖੇਤਰ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਵਧਾਏ ਜਾਣ ਦਾ ਫ਼ੈਸਲਾ ਅਸਲ ’ਚ ਰਾਸ਼ਟਰੀ ਸੁਰੱਖਿਆ ਦਾ ਨਹੀਂ, ਸਗੋਂ ਰਾਸ਼ਟਰੀ ਰਾਜਨੀਤੀ ਦਾ ਮਸਲਾ ਹੈ। ਪੰਜਾਬ ਦੀ ਚੰਨੀ ਸਰਕਾਰ ਇਸ ਮਸਲੇ ’ਚ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ਼ੀ ਹੋਈ ਹੈ। ਉਹਨਾ ਨੇ ਪੰਜਾਬ ਅੰਦਰ ਬੀ.ਐਸ.ਐਫ. ਦਾ ਦਾਇਰਾ 35 ਕਿੱਲੋਮੀਟਰ ਵਧਾਏ ਜਾਣ ਅਤੇ ਗੁਜਰਾਤ ਅੰਦਰ 30 ਕਿੱਲੋਮੀਟਰ ਘਟਾਏ ਜਾਣ ਦੇ ਕੇਂਦਰੀ ਫ਼ੈਸਲੇ ’ਤੇ ਵੀ ਸਵਾਲ ਉਠਾਏ। ਉਹਨਾ ਨੇ ਕਿਹਾ ਕਿ ਕੀ ਗੁਜਰਾਤ ਦੀਆਂ ਸੀਮਾਵਾਂ ਅੰਦਰ ਕੌਮੀ ਸੁਰੱਖਿਆ ਦਾ ਮਸਲਾ ਨਹੀਂ ਹੈ, ਪਰ ਕਿਉਂਕਿ ਉੱਥੇ ਭਾਜਪਾ ਦੀ ਆਪਣੀ ਸਰਕਾਰ ਹੈ, ਇਸ ਲਈ ਉੱਥੇ ਕਰੀਬ 37 ਫ਼ੀਸਦੀ ਇਲਾਕਾ ਬੀ.ਐਸ.ਐਫ ਦੇ ਅਧਿਕਾਰ ਖੇਤਰ ਤੋਂ ਬਾਹਰ ਕਰ ਦਿੱਤਾ।

ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਰਕੇਸ਼ ਪੁਰੀ ਅਤੇ ਡਿਪਟੀ ਜਿਲ੍ਹਾ ਪ੍ਰਧਾਨ ਅੰਮ੍ਰਿਤ ਅਗਰਵਾਲ, ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਫੁੱਲੋ ਮਿੱਠੀ ਅਤੇ ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ ਰਾਮਗੜ੍ਹੀਆ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹਨਾ ਦੀ ਅਜਿਹੀ ਕੀ ਮਜ਼ਬੂਰੀ ਸੀ ਕਿ ਉਹਨਾ ਨੂੰ ਪੰਜਾਬ ਦਾਕਬਜ਼ਾ ਅਸਿੱਧੇ ਤੌਰ ਤੇ ਕੇਂਦਰ ਸਰਕਾਰ ਨੂੰ ਦੇਣਾ ਪਿਆ ? ਉਹਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਚੰਨੀ ਦਾ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨਾਲ ਕੀ ਸਮਝੌਤਾ ਹੋਇਆ ਹੈ? ਉਹਨਾ ਨੂੰ ਕੇਂਦਰ ਕੋਲੋਂ ਅਜਿਹਾ ਕੀ ਮਿਲਿਆ ਹੈ ਕਿ ਉਹ ਪੰਜਾਬ ਦੇ ਅੱਧੇ ਇਲਾਕੇ ਉੱਤੇ  ਅਸਿੱਧਾ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾ ਆਏ।

ਆਪ ਦੇ ਬਠਿੰਡਾ ਸ਼ਹਿਰੀ ਤੋਂ ਹਲਕਾ ਇੰਚਾਰਜ ਜਗਰੂਪ ਸਿੰਘ ਗਿੱਲ, ਭੁੱਚੋ ਮੰਡੀ ਤੋਂ ਹਲਕਾ ਇੰਚਾਰਜ ਜਗਸੀਰ ਸਿੰਘ ਅਤੇ ਮੌੜ ਮੰਡੀ। ਤੋ ਹਲਕਾ ਇੰਚਾਰਜ ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੋਣਾ ਤੋਂ ਪਹਿਲਾ ਅਜਿਹਾ ਇੱਕਪਾਸੜ ਫ਼ੈਸਲਾ ਥੋਪ ਕੇ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੀ ਦੁਰਵਰਤੋਂ ਹੋ ਸਕਦੀ ਹੈ। ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਸਿਆਸੀ ਬਦਲੇ ਖੋਰੀ ਨੂੰ ਵੀ  ਹੋ ਸਕਦੀ ਹੈ।

ਉਹਨਾ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਕੋਈ ਵੀ ਮਾੜਾ ਅਨਸਰ ਪੰਜਾਬ ਦੀ ਸਮਾਜਿਕ ਇੱਕਜੁੱਟਤਾ, ਆਪਸੀ ਸਦਭਾਵਨਾ ਅਤੇ ਅਮਨ ਪਿਆਰ ਨੂੰ ਤੋੜ ਨਹੀਂ ਸਕਦਾ ਕਿਉਂਕਿ ਪੰਜਾਬੀਆਂ ਤੋਂ ਵੱਧ ਕੋਈ ਦੇਸ਼ ਭਗਤ ਨਹੀਂ ਹੈ। ਆਜ਼ਾਦੀ ਦੀ ਲੜਾਈ ’ਚ ਵੀ ਸਭ ਤੋਂ ਵੱਡਾ ਬਲੀਦਾਨ ਅਤੇ ਯੋਗਦਾਨ ਪੰਜਾਬ ਦੇ ਯੋਧਿਆਂ ਦਾ ਹੀ ਸੀ। ਇਹਨਾਂ ਰਾਸ਼ਟਰਵਾਦੀਆਂ ਉੱਤੇ ਬੀਐਸਐਫ ਰਾਹੀਂ ਕੇਂਦਰ ’ਚ ਬੈਠੀ ਭਾਜਪਾ ਵੱਲੋਂ ਅਸਿੱਧੇ ਢੰਗ ਨਾਲ ਰਾਜ ਕਰਨ ਦੀ ਕੋਸ਼ਿਸ਼ ਕਦੇ ਪੂਰੀ ਨਹੀਂ ਹੋਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਭਾਜਪਾ ਦੇ ਇਹ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ, ਜਿਲ੍ਹਾ ਕੈਸ਼ੀਅਰ ਐੱਮ ਐੱਲ ਜਿੰਦਲ, ਜਿਲ੍ਹਾ ਦਫ਼ਤਰ ਇੰਚਾਰਜ ਬਲਜਿੰਦਰ ਬਰਾੜ, ਸ਼ੋਸ਼ਲ ਮੀਡੀਆ ਇੰਚਾਰਜ਼ ਸੁਖਬੀਰ ਬਰਾੜ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਅਮਰਪਾਲ ਕੌਰ, ਸਤਵੀਰ ਕਾਲਝਰਾਨੀ, ਰਣਜੀਤ ਕੌਰ, ਬਲਜੀਤ ਬੱਲੀ, ਰਾਜਵੀਰ ਸਿੰਘ ਅਤੇ ਹੋਰ ਆਪ ਵਲੰਟੀਅਰਜ ਹਾਜ਼ਿਰ ਸਨ।

Leave a Reply

Your email address will not be published. Required fields are marked *