ਨਵੀਂ ਪਾਰਟੀ ਬਣਾਉਣਗੇ ਅਮਰਿੰਦਰ, ਭਾਜਪਾ ਨਾਲ ਗੱਠਜੋੜ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿੱਜੀ ਚੈਨਲ ਨਾਲ ਕੀਤੀ ਗਈ ਗੱਲਬਾਤ ਦੌਰਾਨ ਆਪਣੀ ਅਗਲੀ ਰਾਜਨੀਤਿਕ ਚਾਲ ਬਾਰੇ ਦੁਵਿਧਾ ਨੂੰ ਖ਼ਤਮ ਕਰਦਿਆਂ ਕਿਹਾ ਕਿ ਉਹ ਆਪਣੀ ਰਾਜਨੀਤਿਕ ਪਾਰਟੀ ਬਣਾਉਣਗੇ, ਜਿਸ ਨਾਲ ਭਾਜਪਾ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਦੀ ਸੰਭਾਵਨਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵੀ ਸੰਕੇਤ ਦਿੱਤੇ ਹਨ।
ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਿਹਾ ਕਿਸਾਨ ਅੰਦਲੋਨ ਜਲਦੀ ਇਕ ਮਤੇ ਵੱਲ ਵੱਧ ਰਿਹਾ ਹੈ, ਜਿਸ ਨਾਲ ਸਰਕਾਰ ਆਪਣੇ ਨੁਮਾਇੰਦਿਆਂ ਨਾਲ ਗੱਲਬਾਤ ਕਰੇਗੀ ਤੇ ਖੇਤੀ ਕਾਨੂੰਨਾਂ ਦੇ ਜਲਦ ਹੱਲ ਹੋਣ ਦਾ ਵੀ ਇਸ਼ਾਰਾ ਕੀਤਾ ਹੈ। ਸਿੰਘੂ ਬਾਰਡਰ ਦੀ ਘਟਨਾ ਬਾਰੇ ਅਮਰਿੰਦਰ ਨੇ ਕਿਹਾ ਕਿ ਉਹ ਵਿਅਕਤੀ ਨਸ਼ੇ ’ਚ ਹੋਵੇਗਾ ਪਰ ਉਸਨੇ ਬੇਅਦਬੀ ਨਹੀਂ ਕੀਤੀ ਹੋਵੇਗੀ।