ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਸਪੀਕਰ ਵੱਲੋਂ ਮੰਨਜ਼ੂਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਨੂੰ ਛੱਡ ਕੁ ਮੁੜ ਤੋਂ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸੁਖਪਾਲ ਸਿੰੰਘ ਖਹਿਰਾ ਨੇ ਇਹ ਅਸਤੀਫਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ 25 ਅਪ੍ਰੈਲ 2019 ਨੂੰ ਦਿੱਤਾ ਸੀ। ਉਸ ਸਮੇਂ ਸ. ਖਹਿਰਾ ਨੇ ਆਖਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ 26 ਜੁਲਾਈ 2018 ਨੂੰ ਉਨ੍ਹਾਂ ਨੂੰ ਨੇਤਾ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਦਿੱਤਾ ਅਤੇ ਫਿਰ 3 ਨਵੰਬਰ 2018 ਨੂੰ ਉਨ੍ਹਾਂ ਨੂੰ ਅਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਸਸਪੈਂਡ ਕੀਤਾ ਗਿਆ, ਜਿਸ ਦੀ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਤੋਂ ਹੀ ਮਿਲੀ, ਹਾਲਾਂਕਿ ਪਾਰਟੀ ਵੱਲੋਂ ਕੋਈ ਲਿਖਤੀ ਸੂਚਨਾ ਨਹੀਂ ਦਿੱਤੀ ਗਈ।

Leave a Reply

Your email address will not be published. Required fields are marked *