ਬਠਿੰਡਾ ’ਚ ਚੱਲੀਆਂ ਗੋਲੀਆਂ, ਗੈਂਗਵਾਰ ’ਚ ਇਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

ਬਠਿੰਡਾ : ਅਜੀਤ ਰੋਡ ’ਤੇ ਗੈਂਗਵਾਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪ੍ਰਾਪਤ ਸੂਚਨਾ ਅਨੁਸਾਰ ਗੱਡੀਆਂ ’ਚ ਸਵਾਰ 7 ਲੋਕ ਗਲੀ ਨੰਬਰ 6 ’ਚ ਪਾਰਕ ਦੇ ਕੋਲ ਪਹੁੰਚੇ, ਜਿਨ੍ਹਾਂ ਨੇ ਪਹਿਲਾ ਰੇਕੀ ਕੀਤੀ। ਉਥੇ ਜਿਵੇਂ ਹੀ ਬੂਟਾ ਸਿੰਘ ਬਾਹਰ ਆਇਆ ਤਾਂ ਦੋਸ਼ੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਰੌਲਾ ਸੁਣ ਕੇ ਹਰਮਨਦੀਪ ਬਾਹਰ ਆਇਆ ਤਾਂ ਉਸ ’ਤੇ ਵੀ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਬੂਟਾ ਸਿੰਘ ਦੀ ਲੱਤ ’ਚ ਗੋਲੀ ਲੱਗੀ ਜਦੋਂ ਕਿ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ ਦੁਕਾਨਦਾਰ ਜਸਕਰਨ ਸਿੰਘ ਪਾਣੀ ਲੈਣ ਲਈ ਬਾਹਰ ਗਿਆ, ਜਿਸ ਦੀ ਲੱਤ ’ਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਪੂਰਾ ਇਲਾਕਾ ਛਾਉਣੀ ’ਚ ਬਦਲ ਗਿਆ, ਕਿਸੇ ਨੂੰ ਵੀ ਨੇੜੇ ਨਹੀਂ ਆਉਣ ਦਿੱਤਾ ਗਿਆ। ਸਮਾਜ ਸੇਵੀ ਸੰਸਥਾਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲੈ ਗਈਆਂ, ਜਿੱਥੇ ਡਾਕਟਰਾਂ ਨੇ ਹਰਮਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਸੀ. ਆਈ. ਏ. ਇੰਚਾਰਜ ਤਜਿੰਦਰ ਸਿੰਘ ਅਨੁਸਾਰ, ਮੁਲਜ਼ਮਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਗਈ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *