ਹਰੀਸ਼ ਚੌਧਰੀ ਪੰਜਾਬ ਤੇ ਚੰਡੀਗੜ੍ਹ ਕਾਂਗਰਸ ਦੇ ਨਵੇਂ ਇੰਚਾਰਜ

ਚੰਡੀਗੜ੍ਹ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਥਾਂ ਹਰੀਸ਼ ਚੌਧਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਦਾ ਇੰਚਾਰਜ ਲਗਾ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਬਦਲਣ ਦਾ ਫ਼ੈਸਲਾ ਪਹਿਲਾਂ ਹੀ ਕਰ ਲਿਆ ਸੀ। ਯਾਦ ਰਹੇ ਕਿ ਹਰੀਸ਼ ਚੌਧਰੀ ਪਹਿਲਾਂ ਵੀ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਹਿ ਚੁੱਕੇ ਹਨ ਤੇ ਉਨ੍ਹਾਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਬੰਧ ਸੁਖਾਵੇਂ ਦੱਸੇ ਜਾਂਦੇ ਹਨ। ਇਹੀ ਨਹੀਂ ਹਰੀਸ਼ ਚੌਧਰੀ ਦੇ ਰਾਹੁਲ ਗਾਂਧੀ ਨਾਲ ਵੀ ਬਹੁਤ ਚੰਗੇ ਸਬੰਧ ਦੱਸੇ ਜਾਂਦੇ ਹਨ ਕਿਉਂਕਿ ਉਹ ਯੂਥ ਕਾਂਗਰਸ ਦੇ ਆਗੂ ਵਜੋਂ ਰਾਹੁਲ ਗਾਂਧੀ ਦੀ ਟੀਮ ਵਿਚ ਕੰਮ ਕਰ ਚੁੱਕੇ ਹਨ।