ਡੇਰਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਭਗੌੜੇ ਮੁਲਜ਼ਮਾਂ ਦਾ ਲੁਕ ਆਊਟ ਨੋਟਿਸ ਜਾਰੀ

ਫ਼ਰੀਦਕੋਟ : ਸੌਦਾ ਸਾਧ ਦੀ ਕੌਮੀ ਕਮੇਟੀ ਦੇ ਭਗੌੜੇ ਤਿੰਨ ਮੁਲਜ਼ਮਾਂ ਦਾ ਕੋਈ ਸੁਰਾਗ ਨਾ ਲੱਗਣ ’ਤੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਵੱਲੋਂ ਇਨ੍ਹਾਂ ਦਾ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਮੁਲਜ਼ਮ ਹਰਸ਼ ਧੂਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਧੂਰੀ, ਸੰਦੀਪ ਬਰੇਟਾ ਪੁੱਤਰ ਓਮ ਪ੍ਰਕਾਸ਼ ਵਾਸੀ ਬਰੇਟਾ ਮੰਡੀ ਅਤੇ ਪ੍ਰਦੀਪ ਕਲੇਰ ਪੁੱਤਰ ਚਾਂਦੀ ਰਾਮ ਕਲੇਰ ਵਾਸੀ ਕਲਾਇਤ ਜ਼ਿਲ੍ਹਾ ਕੈਥਲ ਨੂੰ ਸਾਲ 2015 ’ਚ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੋਰੀ ਕਰਨ, ਗੁਰਦੁਆਰੇ ਦੇ ਬਾਹਰ ਹੱਥ ਲਿਖ਼ਤ ਵਿਵਾਦਿਤ ਪੋਸਟਰ ਲਾਉਣ ਅਤੇ ਫਿਰ ਬਰਗਾੜੀ ਦੀਆਂ ਗਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਖਿਲਾਰਣ ਦੇ ਦੋਸ਼ ’ਚ ਨਾਮਜ਼ਦ ਕੀਤਾ ਹੋਇਆ ਹੈ, ਜਿਸ ਵਿੱਚ ਡੇਰਾ ਸੌਦਾ ਮੁਖੀ ਵੀ ਸ਼ਾਮਲ ਹੈ।

Leave a Reply

Your email address will not be published. Required fields are marked *