ਸੌਦਾ ਸਾਧ ਨੁੰ 29 ਨੂੰ ਪੇਸ਼ ਹੋਣ ਦੇ ਹੁਕਮ

ਫਰੀਦਕੋਟ: ਬੇਅਦਬੀ ਮਾਮਲੇ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਦੀ ਅਦਾਲਤ ਨੇ ਸੌਦਾ ਸਾਧ ਨੂੰ ਸ਼ੁੱਕਰਵਾਰ ਯਾਨੀ 29 ਅਕਤੂਬਰ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਪ੍ਰੋਡਕਸ਼ਨ ਵਾਰੰਟ ’ਤੇ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਇਕ ਪਟੀਸ਼ਨ ਦਾਇਰ ਕੀਤੀ ਸੀ, ਜੋ ਫਰੀਦਕੋਟ ਦੀ ਅਦਾਲਤ ਨੇ ਮਨਜ਼ੂਰ ਕਰ ਦਿੱਤੀ ਹੈ। 29 ਅਕਤੂਬਰ ਨੂੰ ਸੌਦਾ ਸਾਧ ਦੀ ਹੋਣ ਵਾਲੀ ਪੇਸ਼ੀ ’ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।