ਆਪਣੇ ਸਮੇਂ ਦੇ ਪ੍ਰਸਿੱਧ ਗਾਇਕ ਮਨਜੀਤ ਰਾਹੀ ਦਾ ਦੇਹਾਂਤ

ਖੰਂਨਾ : ਪੰਜਾਬੀ ਦੋਗਾਣਾ ਗਾਇਕੀ ’ਚ ਨਾਮਣਾ ਖੱਟਣ ਵਾਲੇ ਗਾਇਕ ਮਨਜੀਤ ਰਾਹੀ ਦਾ ਦੇਹਾਂਤ ਹੋ ਗਿਆ ਹੈ। ਗਾਇਕ ਮਨਜੀਤ ਰਾਹੀ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸਨੇ ਵਾਲੀ ਵਿਖੇ ਰਹਿੰਦੇ ਸਨ ਅਤੇ ਉਹ ਆਪਣੇ ਬਹੁਤ ਸਾਰੇ ਗੀਤਾ ਨਾਲ ਪੰਜਾਬ ਅਤੇ ਬਾਹਰਲੇ ਦੇਸ਼ਾ ਵਿੱਚ ਵੀ ਮਸ਼ਹੂਰ ਹੋਏ। ਉਨ੍ਹਾਂ ਦੇ ਚਲਾਣੇ ਨਾਲ ਉਨ੍ਹਾਂ ਦੇ ਸਰੋਤਿਆ ਦੇ ਮਨਾ ਨੂੰ ਭਾਰੀ ਠੇਸ ਪਹੁੰਚੀ ਹੈ। ਮਨਜੀਤ ਰਾਹੀ ਦਾ ਅੰਤਿਮ ਸੰਸਕਾਰ ਭਲਕੇ 31 ਅਕਤੂਬਰ ਨੂੰ ਸਵੇਰੇ 11 ਵਜੇ ਦੇ ਕਰੀਬ ਮਾਜਰੀ ਕਿਸਨੇ ਵਾਲੀ ਦੇ ਸਮਸਾਨਘਾਟ ਵਿਖੇ ਕੀਤਾ ਜਾਵੇਗਾ। ਮਨਜੀਤ ਰਾਹੀ ਦੇ ਚਲੇ ਜਾਣ ਤੇ ਪੰਜਾਬੀ ਸੰਗੀਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Leave a Reply

Your email address will not be published. Required fields are marked *