ਜਗਦੀਸ਼ ਟਾਈਲਟਰ ਦੇ ਮਾਮਲੇ ’ਚ ਸੁਨੀਲ ਜਾਖੜ ਨੇ ਚੰਨੀ ਤੇ ਅੰਬਿਕਾ ਸੋਨੀ ਤੋਂ ਮੰਗਿਆ ਜਵਾਬ

ਚੰਡੀਗੜ੍ਹ : ਜਗਦੀਸ਼ ਟਾਈਟਲਰ ਦੀ ਨਿਯੁਕਤੀ ਦਾ ਪੰਜਾਬ ਕਾਂਗਰਸ ਵਿੱਚੋਂ ਹੀ ਵਿਰੋਧ ਹੋ ਰਿਹਾ ਹੈ। ਸੀਨੀਅਰ ਕਾਂਗਰਸੀ ਆਗੀ ਸੁਨੀਲ ਜਾਖੜ ਨੇ ਇਸਨੂੰ ਬੇਹੱਦ ਸੰਵੇਦਨਸ਼ੀਲ ਮੁੱਦਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮੁੱਦੇ ’ਤੇ ਕੋਈ ਵੀ ਫੈਸਲਾ ਰਾਏਸ਼ੁਮਾਰੀ ਤੋਂ ਬਾਅਦ ਹੀ ਲਿਆ ਗਿਆ ਹੋਵੇਗਾ। ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਨੇਤਾ ਅੰਬਿਕਾ ਸੋਨੀ ਰਾਹੁਲ ਗਾਂਧੀ ਦੇ ਨਾਲ ਲਗਾਤਾਰ ਬੈਠਕਾਂ ਕਰ ਰਹੇ ਹਨ ਤਾਂ ਜਗਦੀਸ਼ ਟਾਈਟਲਰ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਫੈਸਲਾ ਕਰਨ ਤੋਂ ਪਹਿਲਾਂ ਪੱਕੇ ਤੌਰ ’ਤੇ ਦੋਵਾਂ ਨੂੰ ਭਰੋਸੇ ’ਚ ਲਿਆ ਗਿਆ ਹੋਵੇਗਾ, ਅਜਿਹਾ ਉਨ੍ਹਾਂ ਦਾ ਮੰਨਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਅੰਬਿਕਾ ਸੋਨੀ ਲਗਾਤਾਰ ਦੂਜੇ ਦਿਨ ਰਾਹੁਲ ਗਾਂਧੀ ਦੇ ਨਾਲ ਬੈਠਕ ਕਰ ਰਹੇ ਹਨ ਤਾਂ ਜਗਦੀਸ਼ ਟਾਈਟਲਰ ਦੀ ਨਿਯੁਕਤੀ ’ਤੇ ਸੋਨੀ ਅਤੇ ਮੁੱਖ ਮੰਤਰੀ ਚੰਨੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਦੋਵਾਂ ਤੋਂ ਹਾਈਕਮਾਨ ਨੇ ਕੀ ਸਲਾਹ ਲਈ ਸੀ, ਜਦੋਂ ਟਾਈਟਲਰ ਨੂੰ ਨਿਯੁਕਤ ਕੀਤਾ ਜਾ ਰਿਹਾ ਸੀ। ਪੰਜਾਬ ਦੇ ਅਹਿਮ ਫੈਸਲਿਆਂ ’ਚ ਇਨ੍ਹੀਂ ਦਿਨੀਂ ਅੰਬਿਕਾ ਸੋਨੀ ਦਾ ਲਗਾਤਾਰ ਦਖਲ ਬਰਕਰਾਰ ਹੈ। ਪੰਜਾਬ ਦੇ ਕਈ ਕਾਂਗਰਸੀ ਨੇਤਾ ਤਾਂ ਉਨ੍ਹਾਂ ਨੂੰ ਅਣਐਲਾਨਿਆ ਪੰਜਾਬ ਇੰਚਾਰਜ ਮੰਨਣ ਲੱਗੇ ਹਨ, ਕਿਉਂਕਿ ਕੈਪਟਨ ਤੋਂ ਬਾਅਦ ਮੁੱਖ ਮੰਤਰੀ ਦੀ ਨਿਯੁਕਤੀ ਦੇ ਸਮੇਂ ਉਨ੍ਹਾਂ ਨਾਲ ਕਾਫ਼ੀ ਸਲਾਹ-ਮਸ਼ਵਰਾ ਕੀਤਾ ਗਿਆ ਸੀ। ਇੱਥੇ ਦੱਸਣਯੋਗ ਹੈ ਕਿ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ’ਚ ਜਗਦੀਸ਼ ਟਾਈਟਲਰ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ’ਤੇ ਹੁਣ ਵਿਵਾਦ ਛਿੜ ਗਿਆ। ਦਰਅਸਲ ਵੀਰਵਾਰ ਨੂੰ ਕਾਂਗਰਸ ਦੀ ਦਿੱਲੀ ਇਕਾਈ ਦੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ। ਇਸ ’ਚ ਜਗਦੀਸ਼ ਟਾਈਟਲਰ ਦਾ ਨਾਂ ਵੀ ਸ਼ਾਮਲ ਹੈ।

Leave a Reply

Your email address will not be published. Required fields are marked *