ਗੁਰਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ 72 ਘੰਟੇ ਪਹਿਲਾਂ ਕੋਰੋਨਾ ਟੈਸਟ ਦੀ ਰਿਪੋਰਟ ਕਰਵਾਉਣੀ ਜ਼ਰੂਰੀ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਗੇ ਉਨ੍ਹਾਂ ਲਈ ਕੋਰੋਨਾ ਟੀਕੇ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਜ਼ਰੂਰੀ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਵੱਲੋਂ ਟੈਲੀਫੋਨ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਲਈ ਕੈਂਪ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਦੀਆਂ ਤਾਰੀਕਾਂ ਬਾਰੇ ਸ਼ਰਧਾਲੂਆਂ ਨੂੰ ਜਾਣਕਾਰੀ ਜਲਦ ਦਿੱਤੀ ਜਾਵੇਗੀ।

Leave a Reply

Your email address will not be published. Required fields are marked *