ਕੈਬਨਿਟ ਮੰਤਰੀ ਪਰਗਟ ਸਿੰਘ ਦੇ ਘਰ ਦਾਖ਼ਲ ਹੋਏ ਬੇਰੁਜ਼ਗਾਰ ਅਧਿਆਪਕ

ਜਲੰਧਰ : ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ। ਉਨ੍ਹਾਂ ਪੁਲੀਸ ਦੀ ਬੈਰੀਕੇਡਿੰਗ ਵੀ ਤੋੜ ਦਿੱਤੀ। ਮੰਤਰੀ ਪਰਗਟ ਸਿੰਘ ਨੂੰ ਜਦੋਂ ਘਰ ਅੰਦਰ ਨਾਅਰੇਬਾਜ਼ੀ ਦਾ ਪਤਾ ਲੱਗਾ ਤਾਂ ਉਹ ਭੜਕ ਗਏ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਹਰਕਤ ਵਿਚ ਆ ਗਈ। ਉਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਬਾਹਰ ਕੱਢ ਦਿੱਤਾ। ਅਧਿਆਪਕ ਯੂਨੀਅਨ ਦੇ ਵੱਲੋਂ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਗ਼ੈਰ ਹਾਜ਼ਰੀ ’ਚ ਉਨ੍ਹਾਂ ਦੀ ਰਿਹਾਇਸ਼ ’ਚ ਦਾਖ਼ਲ ਹੋਣ ’ਤੇ ਪਰਗਟ ਸਿੰਘ ਨੇ ਇਸ ਅਣਮਨੁੱਖੀ ਕੰਮ ਦੀ ਨਿੰਦਿਆ ਕੀਤੀ ਹੈ। ਉਨ੍ਹਾਂ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ “ਇਹ ਢੰਗ ਠੀਕ ਨਹੀਂ ਹੈ ਕਿਉਂਕਿ ਅਧਿਆਪਕ ਯੂਨੀਅਨ ਨੇ ਮੇਰੀ ਰਿਹਾਇਸ਼ ਵਿੱਚ ਉਸ ਸਮੇਂ ਦਾਖਲ ਹੋਈ ਜਦੋਂ ਮੈਂ ਉਨ੍ਹਾਂ ਦੀਆਂ ਲੰਬਿਤ ਸਮੱਸਿਆਵਾਂ ਨੂੰ ਹੱਲ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਵਿਚਾਰ ਕਰਨ ਵਿੱਚ ਰੁੱਝਿਆ ਹੋਇਆ ਸੀ। ਮੈਂ ਇਨ੍ਹਾਂ ਅੰਦੋਲਨਕਾਰੀ ਅਧਿਆਪਕਾਂ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕਾ ਹਾਂ ਅਤੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕਰੇ।

ਪਰ ਫਿਰ ਵੀ ਅਧਿਆਪਕਾਂ ਦਾ ਇਹ ਗੈਰ-ਜ਼ਿੰਮੇਵਾਰਾਨਾ ਵਤੀਰਾ ਜਿਸ ਕਾਰਨ ਨਾ ਸਿਰਫ ਮੇਰੇ ਬਜ਼ੁਰਗ ਅਤੇ ਬਿਮਾਰ ਮਾਪਿਆਂ ਨੂੰ ਸਗੋਂ ਇਲਾਕੇ ਦੇ ਕਈ ਲੋਕਾਂ ਨੂੰ ਵੀ ਵੱਡੀ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਖ਼ਾਸ ਕਰ ਜਦੋਂ ਡਾਕਟਰ ਮੇਰੇ ਗੁਆਂਢ ਵਿੱਚ ਰਹਿੰਦੇ ਹਨ ਅਤੇ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਹੁੰਦੀ ਹੈ।

ਮੈਂ ਅਧਿਆਪਕਾਂ ਵੱਲੋਂ ਕੀਤੇ ਇਸ ਅਣਮਨੁੱਖੀ ਕੰਮ ਦੀ ਨਿੰਦਾ ਕਰਦਾ ਹਾਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਅਜਿਹਾ ਵਿਵਹਾਰ ਉਹਨਾਂ ਨੂੰ ਸ਼ੋਭਾ ਨਹੀਂ ਦਿੰਦਾ। ”

Leave a Reply

Your email address will not be published. Required fields are marked *