ਮੋਗਾ ’ਚ ਕੇਜਰੀਵਾਲ ਤੇ ਸੋਨੂ ਸੂਦ ਦੀ ਹੋ ਸਕਦੀ ਹੈ ਮੁਲਾਕਾਤ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਆ ਰਹੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦਾ 14 ਨਵੰਬਰ ਨੂੰ ਮੋਗਾ ਆਉਣ ਦਾ ਪ੍ਰੋਗਰਾਮ ਸੀ ਜੋ ਐਨ ਮੌਕੇ ਰੱਦ ਕਰ ਦਿੱਤਾ ਗਿਆ। 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਜਰੀਵਾਲ ਲਗਾਤਾਰ ਪੰਜਾਬ ਆ ਰਹੇ ਹਨ। ਚਰਚਾ ਹੈ ਕਿ ਕੇਜਰੀਵਾਲ ਮੋਗਾ ਦੌਰੇ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਸੋਨੂੰ ਸੂਦ ਇੰਨ੍ਹੀ ਦਿਨੀਂ ਮੋਗਾ ਸਥਿਤ ਆਪਣੇ ਘਰ ਵਿਚ ਹੀ ਹਨ। ਬੀਤੇ ਦਿਨੀਂ ਸੋਨੂੰ ਸੂਦ ਨੇ ਭੈਣ ਮਾਲਵਿਕਾ ਦੇ ਚੋਣ ਲੜਨ ਦਾ ਐਲਾਨ ਕੀਤਾ ਸੀ।