ਵਿਧਾਇਕ ਬੈਂਸ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਪੀੜਤ ਧਿਰ ਦੇ ਵਕੀਲ ਦੀ ਮੰਗ ਤੋਂ ਬਾਅਦ ਅਦਾਲਤ ਨੇ ਵਿਧਾਇਕ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ । ਜਾਣਕਾਰੀ ਦਿੰਦਿਆਂ ਪੀੜਤ ਧਿਰ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਜੱਜ ਹਰਸਿਮਰਨਜੀਤ ਕੌਰ ਦੀ ਅਦਾਲਤ ਵਿੱਚ ਕੇਸ ਦੀ ਤਰੀਕ ਸੀ। ਉਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਵਿੱਚ ਚਲਾਨ ਪੇਸ਼ ਹੋਣ ਮਗਰੋਂ ਉਸ ਨੇ ਅੱਜ ਅਦਾਲਤੀ ਸੁਣਵਾਈ ਵਿੱਚ ਸ਼ਾਮਲ ਹੋਣਾ ਸੀ। ਪੁਲੀਸ ਵੱਲੋਂ ਇਸ ਮਹੀਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਬੈਂਸ ਸਮੇਤ ਹੋਰਨਾਂ ਮੁਲਜ਼ਮਾਂ ਨੂੰ 18 ਨਵੰਬਰ ਨੂੰ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।

Leave a Reply

Your email address will not be published. Required fields are marked *