ਵਿਵਾਦਤ ਸਮਾਗਮ ’ਚ ਸ਼ਮੂਲੀਅਤ ਤੋਂ ਚੰਨੀ ਤੇ ਸੋਨੂ ਸੂਦ ਦਾ ਇਨਕਾਰ

ਚੰਡੀਗੜ੍ਹ: ਮੋਗਾ ’ਚ ਹੋਣ ਵਾਲੇ ਵਿਵਾਦਤ ਪਾਦਰੀ ਦੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਸ਼ਮੂਲੀਅਤ ਲਈ ਪੋਸਟਰ ਲਗਾਏ ਗਏ ਸਨ। ਜਿਸ ਤੋਂ ਬਾਅਦ ਇਸ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ। ਇਸ ਸਮਾਗਮ ਦੇ ਪ੍ਰਬੰਧਕ ਪਾਸਟਰ ‘ਤੇ ਗੰਭੀਰ ਦੋਸ਼ ਲੱਗੇ ਹੋਏ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਦਫਤਰ ਵੱਲੋਂ ਦੱਸਿਆ ਗਿਆ ਕਿ ਸੀਐਮ ਚਰਨਜੀਤ ਚੰਨੀ ਅਜਿਹੇ ਕਿਸੇ ਪ੍ਰੋਗਰਾਮ ਵਿੱਚ ਨਹੀਂ ਜਾ ਰਹੇ ਹਨ। ਜਿਸ ਨੇ ਵੀ ਬਿਨਾਂ ਮਨਜ਼ੂਰੀ ਤੋਂ ਇਹ ਪੋਸਟਰ ਲਗਾਏ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਮੋਗਾ ਪੁਲੀਸ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਪਹਿਲਾਂ ਬਾਲੀਵੁੱਡ ਸਟਾਰ ਸੋਨੂੰ ਸੂਦ ਵੀ ਇਸ ਗੱਲ ਤੋਂ ਇਨਕਾਰ ਕਰ ਚੁੱਕੇ ਹਨ। ਖਾਸ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਅਤੇ ਨਵਜੋਤ ਸਿੱਧੂ ਉਕਤ ਪਾਸਟਰ ਦੇ ਪ੍ਰੋਗਰਾਮ ‘ਚ ਸ਼ਿਰਕਤ ਕਰ ਚੁੱਕੇ ਹਨ। ਜਿਸ ਦੀਆਂ ਤਸਵੀਰਾਂ ਪਾਦਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਰੀ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਉਕਤ ਪਾਸਟਰ ‘ਤੇ ਗੰਭੀਰ ਦੋਸ਼ ਲੱਗੇ ਹਨ। ਉਸਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਪਾਦਰੀ ਦਾ ਦਾਅਵਾ ਹੈ ਕਿ ਉਸ ਕੋਲ ਲਾਇਲਾਜ ਬਿਮਾਰੀਆਂ ਨੂੰ ਠੀਕ ਕਰਨ ਦੀਆਂ ਚਮਤਕਾਰੀ ਸ਼ਕਤੀਆਂ ਹਨ।

Leave a Reply

Your email address will not be published. Required fields are marked *