ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ‘ਆਪ’ ਉਮੀਦਵਾਰ ਵੱਲੋਂ ਪਾਰਟੀ ਤੋਂ ਅਸਤੀਫਾ

ਫ਼ਿਰੋਜ਼ਪੁਰ: ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗੜ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਇੱਥੇ ਅੱਜ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਹੈ।

ਆਸ਼ੂ ਬਾਂਗੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਅਤੇ ਹੋਰ ਆਬਜ਼ਰਵਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਪ੍ਰੇਸ਼ਾਨੀਆਂ ਕਰ ਕੇ ਉਹ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਛੇਤੀ ਹੀ ਬਹੁਤ ਵੱਡੇ ਖੁਲਾਸੇ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ  ਮੁਤਾਬਕ ਆਸ਼ੂ ਬਾਂਗੜ ਹੁਣ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।

Leave a Reply

Your email address will not be published. Required fields are marked *