ਦੇਸ਼ ’ਚ ਕਰੋਨਾ ਦੇ 347254 ਨਵੇਂ ਮਾਮਲੇ ਤੇ 704 ਮੌਤਾਂ

ਨਵੀਂ ਦਿੱਲੀ: ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 3,47,254 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,85,66,027 ਹੋ ਗਈ ਹੈ। ਇਸ ਵਿੱਚ ਓਮੀਕਰੋਨ ਦੇ 9,692 ਮਾਮਲੇ ਵੀ ਸ਼ਾਮਲ ਹਨ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕਰੋਨਾ ਕਾਰਨ 703 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,88,396 ਹੋ ਗਈ ਹੈ।

Leave a Reply

Your email address will not be published. Required fields are marked *