ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਜ਼ਖ਼ਮੀ

ਬੰਗਲੌਰ: ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਹੈ ਕਿ ਸਰਕਾਰ ਹਾਵੇਰੀ ਜ਼ਿਲ੍ਹੇ ਦੇ ਵਿਦਿਆਰਥੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਯੂਕਰੇਨ ਦੇ ਖਾਰਕੀਵ ਸ਼ਹਿਰ ਵਿੱਚ ਕਥਿਤ ਤੌਰ ‘ਤੇ ਰੂਸੀ ਬਲਾਂ ਦੀ ਗੋਲੀਬਾਰੀ ਵਿੱਚ ਜ਼ਖਮੀ ਹੋ ਗਿਆ ਹੈ। ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਮੰਗਲਵਾਰ ਨੂੰ ਯੂਕਰੇਨ ਵਿੱਚ ਰੂਸੀ ਫੌਜੀ ਕਾਰਵਾਈ ਵਿੱਚ ਮਾਰਿਆ ਗਿਆ ਸੀ। ਯੂਕਰੇਨ ਵਿੱਚ ਚੱਲ ਰਹੇ ਯੁੱਧ ਵਿੱਚ ਕਿਸੇ ਭਾਰਤੀ ਵਿਅਕਤੀ ਦੀ ਮੌਤ ਦਾ ਇਹ ਪਹਿਲਾ ਮਾਮਲਾ ਹੈ। ਗੋਲੀਬਾਰੀ ਦੌਰਾਨ ਕਥਿਤ ਤੌਰ ‘ਤੇ ਜ਼ਖ਼ਮੀ ਹੋਏ ਵਿਦਿਆਰਥੀ ਦੀ ਹਾਲਤ ਬਾਰੇ ਸ੍ਰੀ ਬੋਮਈ ਨੇ ਕਿਹਾ ਕਿ ਉਹ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।