ਗਾਇਕ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਚੰਡੀਗੜ੍ਹ : ਪੰਜਾਬੀ ਗਾਇਕ ਖੁਦਾ ਬਖਸ਼ ਖ਼ਿਲਾਫ਼ ਚੈੱਕ ਬਾਊਂਸ ਮਾਮਲੇ ‘ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਖੁਦਾ ਬਖਸ਼ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਕੋਰਟ ਦੇ ਇਸ ਫੈਸਲੇ ਨਾਲ ਖੁਦਾ ਬਖਸ਼ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਗਿੱਦੜਬਾਹਾ ਦੇ ਐੱਸ.ਡੀ.ਜੇ.ਐੱਮ. ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

ਦੱਸ ਦੇਈਏ ਕਿ 3.50 ਲੱਖ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਖੁਦਾ ਬਖ਼ਸ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਭੇਜੇ ਜਾ ਰਹੇ ਸਨ ਪਰ ਉਹ ਪੇਸ਼ ਨਹੀਂ ਹੋਏ, ਜਿਸ ਕਾਰਨ ਅੱਜ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਖੁਦਾ ਬਖਸ਼ ਅਫਸਾਨਾ ਖਾਨ ਦਾ ਭਰਾ ਹੈ।

Leave a Reply

Your email address will not be published. Required fields are marked *