ਬੇਅਦਬੀ ਕਾਂਡ: ਬਾਦਲਾਂ ਨੂੰ ਬਚਾ ਰਹੇ ਨੇ ਕੈਪਟਨ ਅਤੇ ਮੋਦੀ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਘਿਰੇ ਬਾਦਲਾਂ ਨੂੰ ਬਚਾਉਣ ਲਈ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਕਥਿਤ ਰਲੇ ਹੋਏ ਹਨ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਸੀਬੀਆਈ ਅਤੇ ਕੈਪਟਨ ਅਮਰਿੰਦਰ ਸਿੰਘ, ਰਣਬੀਰ ਸਿੰਘ ਖੱਟੜਾ ਦੀ ‘ਸਿਟ’ (ਜੋ ਪਾਵਨ ਸਰੂਪ ਚੋਰੀ ਹੋਣ ਤੇ ਪੱਤਰੇ ਖਿਲਾਰਨ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ) ਰਾਹੀਂ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ‘ਸਿਟ’ ਨੂੰ ਲੀਹੋਂ ਲਾਹੁਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸ੍ਰੀ ਮਾਨ ਨੇ ਬਹਿਬਲ ਕਲਾਂ ਗੋਲੀਕਾਂਡ ਵਿੱਚ ‘ਸਿਟ’ ਦੀ ਜਾਂਚ ਰੋਕਣ ਲਈ ਸੀਬੀਆਈ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਨ ’ਤੇ ਇਤਰਾਜ਼ ਜ਼ਾਹਿਰ ਕੀਤਾ ਹੈ।

Leave a Reply

Your email address will not be published. Required fields are marked *