ਮੁਲਾਜ਼ਮਾਂ ਨੇ ਫੂਕੀਆਂ ਕੇਂਦਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ

ਚੰਡੀਗੜ੍ਹ : ਇੱਥੇ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਵੱਲੋਂ ਨਵੇਂ ਮੁਲਾਜ਼ਮਾਂ ਦੀ ਭਰਤੀ ਲਈ ਕੇਂਦਰੀ ਤਨਖਾਹ ਸਕੇਲਾਂ ਸਬੰਧੀ ਜਾਰੀ ਕੀਤੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਆਪਣੇ ਰੋਸ ਦਾ ਇਜ਼ਹਾਰ ਕੀਤਾ। ਸਕੱਤਰੇਤ ਇਮਾਰਤ ਵਿਖੇ ਸਥਿਤ ਦਫ਼ਤਰਾਂ ਦੇ ਮੁਲਾਜ਼ਮਾਂ ’ਤੇ ਅਧਾਰਿਤ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਅਗਵਾਈ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਹੋਰਨਾਂ ਮੁਲਾਜ਼ਮ ਆਗੂਆਂ ਵਿੱਚ ਸੁਸ਼ੀਲ ਕੁਮਾਰ, ਪਰਵੀਨ ਕੁਮਾਰ, ਮਿਥੁਨ ਚਾਵਲਾ, ਬਲਰਾਜ ਸਿੰਘ ਵੀ ਹਾਜ਼ਰ ਸਨ। ਕਾਪੀਆਂ ਸਾੜਨ ਮੌਕੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

Leave a Reply

Your email address will not be published. Required fields are marked *