ਪਾਵਨ ਸਰੂਪ ਮਾਮਲਾ: ਸੇਵਾਮੁਕਤ ਸਹਾਇਕ ਸੁਪਰਵਾਈਜ਼ਰ ਤਲਬ

ਅੰਮ੍ਰਿਤਸਰ : 267 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਆਰੰਭ ਕੀਤੀ ਗਈ ਪੜਤਾਲ ਤਹਿਤ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਸੇਵਾਮੁਕਤ ਸਹਾਇਕ ਸੁਪਰਵਾਈਜ਼ਰ ਕਵਲਜੀਤ ਸਿੰਘ ਨੂੰ ਤਲਬ ਕੀਤਾ ਗਿਆ ਹੈ। ਜਾਂਚ ਟੀਮ ਵਿੱਚ ਸ਼ਾਮਲ ਤੇਲੰਗਾਨਾ ਹਾਈ ਕੋਰਟ ਦੇ ਵਕੀਲ ਭਾਈ ਈਸ਼ਰ ਸਿੰਘ ਨੇ ਅੱਜ ਇਸ ਮਾਮਲੇ ਵਿੱਚ ਸਹਾਇਕ ਸੁਪਰਵਾਈਜ਼ਰ ਨੂੰ ਜਾਂਚ ਟੀਮ ਕੋਲ ਪੇਸ਼ ਹੋਣ ਵਾਸਤੇ ਆਖਿਆ ਹੈ। ਇਸ ਮਾਮਲੇ ਵਿਚ ਕਵਲਜੀਤ ਸਿੰਘ ਇਕ ਅਹਿਮ ਸੂਤਰ ਹਨ। ਉਨ੍ਹਾਂ ਦੀ ਸੇਵਾਮੁਕਤੀ ਸਮੇਂ ਹੀ ਇਹ ਮਾਮਲਾ ਸਾਹਮਣੇ ਆਇਆ ਸੀ। ਉਨ੍ਹਾਂ ਇਸ ਮਾਮਲੇ ਵਿਚ ਪੁਲੀਸ ਕਮਿਸ਼ਨਰ ਕੋਲ ਵੀ ਸ਼ਿਕਾਇਤ ਕੀਤੀ ਸੀ ਅਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਸੇਵਾਕਾਲ ਵੇਲੇ ਹੀ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ’ਚੋਂ 267 ਪਾਵਨ ਸਰੂਪ ਘੱਟ ਪਾਏ ਗਏ ਹਨ।

Leave a Reply

Your email address will not be published. Required fields are marked *