ਟਰੰਪ ਦਾ ਕੌਮੀ ਸੁਰੱਖਿਆ ਸਲਾਹਕਾਰ ਕਰੋਨਾ ਪਾਜ਼ੇਟਿਵ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਕੌਮੀ ਸੁਰੱਖਿਆ ਸਲਾਹਕਾਰ ਰੌਬਰਟ ਓ’ਬਰਾਇਨ ਦੀ ਕਰੋਨਾਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਹੁਣ ਤੱਕ ਕਰੋਨਾਵਾਇਰਸ ਦੀ ਲਪੇਟ ਵਿੱਚ ਆਉਣ ਵਾਲੇ ਸਭ ਤੋਂ ਉੱਪਰਲੇ ਰੈਂਕ ਦੇ ਅਧਿਕਾਰੀ ਹਨ। ਵ੍ਹਾਈਟ ਹਾਊਸ ਨੇ ਪੁਸ਼ਟੀ ਕੀਤੀ ਕਿ ਐੱਨਐੱਸਏ ਓ’ਬਰਾਇਨ ਵਿੱਚ ਕਰੋਨਾਵਾਇਰਸ ਦੇ ਹਲਕੇ ਲੱਛਣ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਉਹ ਇਕ ਸੁਰੱਖਿਆ ਸਥਾਨ ਤੋਂ ਕੰਮ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਸਾਫ਼ ਕਰ ਦਿੱਤਾ ਕਿ ਓ’ਬਰਾਇਨ ਦੇ ਪਾਜ਼ੇਟਿਵ ਹੋਣ ਨਾਲ ਰਾਸ਼ਟਰਪਤੀ ਜਾਂ ਉਪ ਰਾਸ਼ਟਰਪਤੀ ਦੇ ਇਸ ਬਿਮਾਰੀ ਦੀ ਲਪੇਟ ’ਚ ਆਉਣ ਦਾ ਕੋਈ ਖ਼ਤਰਾ ਨਹੀਂ ਹੈ।