ਪਾਕਿ ਵੱਲੋਂ ਯੂਐੱਨ ’ਚ ਕਸ਼ਮੀਰ ਮੁੱਦਾ ਮੁੜ ਚੁੱਕਣ ਦਾ ਯਤਨ

ਨਵੀਂ ਦਿੱਲੀ/ਵਾਸ਼ਿੰਗਟਨ : ਪਾਕਿਸਤਾਨ ਵੱਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ ਮੀਟਿੰਗ ਵਿੱਚ ਚੀਨ ਦੀ ਹਮਾਇਤ ਨਾਲ ਕਸ਼ਮੀਰ ਮੁੱਦਾ ਚੁੱਕਿਆ ਗਿਆ। ਯੂਐੱਨ ਵਿੱਚ ਭਾਰਤ ਦੇ ਸਥਾਈ ਨੁਮਾਇੰਦੇ ਟੀ.ਐੱਸ.ਤਿਰੁਮੂਰਤੀ ਨੇ ਕਿਹਾ ਕਿ ਚੀਨ ਵੱਲੋਂ ਕਸ਼ਮੀਰ ਮੁੱਦੇ ’ਤੇ ਚਰਚਾ ਲਈ ਸੱਦੀ ਮੀਟਿੰਗ ਬੇਨਤੀਜਾ ਰਹਿਣ ਕਰਕੇ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਉਧਰ ਭਾਰਤ ਦਾ ਕਹਿਣਾ ਹੈ ਕਿ ਉਹ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਪੇਈਚਿੰਗ ਦੇ ਕਿਸੇ ਵੀ ‘ਦਖ਼ਲ’ ਨੂੰ ਬਰਦਾਸ਼ਤ ਨਹੀਂ ਕਰੇਗਾ।
ਯੂਐੱਨ ਵਿੱਚ ਭਾਰਤ ਦੇ ਸਫ਼ੀਰ ਤਿਰੁਮੂਰਤੀ ਨੇ ਕਿਹਾ ਕਿ ਚੀਨ ਦੀ ਇਸ ਕੋਸ਼ਿਸ਼ ਦਰਮਿਆਨ ਸੁਰੱਖਿਆ ਕੌਂਸਲ ਦੇ ਹੋਰਨਾਂ ਮੈਂਬਰਾਂ ਨੇ ਆਖਿਆ ਕਿ ਜੰਮੂ ਤੇ ਕਸ਼ਮੀਰ, ਭਾਰਤ ਤੇ ਪਾਕਿਸਤਾਨ ਦਾ ਦੁਵੱਲਾ ਮੁੱਦਾ ਹੈ। ਮੈਂਬਰ ਮੁਲਕਾਂ ਨੇ ਸ਼ਿਮਲਾ ਸਮਝੌਤੇ ’ਤੇ ਵੀ ਜ਼ੋਰ ਦਿੱਤਾ। ਤਿਰੁਮੂਰਤੀ ਨੇ ਕਿਹਾ, ‘ਸੰਯੁਕਤ ਰਾਸ਼ਟਰ ਜ਼ਰੀਏ ਇਸ ਮਾਮਲੇ ਦਾ ਕੌਮਾਂਤਰੀਕਰਨ ਕੀਤੇ ਜਾਣ ਦੇ ਪਾਕਿਸਤਾਨ ਦੇ ਯਤਨ ਇਕ ਵਾਰ ਸਫ਼ਲ ਨਹੀਂ ਹੋੲ ਸਕੇ।’ ਉਧਰ ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ, ‘ਅਸੀਂ ਗੌਰ ਕੀਤਾ ਹੈ ਕਿ ਚੀਨ ਨੇ ਯੂਐੱਨ ਸੁਰੱਖਿਆ ਕੌਂਸਲ ਵਿੱਚ ਭਾਰਤ ਦੇ ਜੰਮੂ ਤੇ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਜੁੜੇ ਮੁੱਦਿਆਂ ਬਾਰੇ ਚਰਚਾ ਸ਼ੁਰੂ ਕੀਤੀ ਹੈ।