ਬੈਂਸ ਭਰਾਵਾਂ ਸਣੇ 29 ਖ਼ਿਲਾਫ਼ ਕੇਸ ਦਰਜ

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਲੋਕ ਇਨਸਾਫ਼ ਪਾਰਟੀ ਨਾਲ ਸਬੰਧਤ 29 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਿਨ੍ਹਾਂ ਵੱਲੋਂ ਕੱਲ੍ਹ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਧਰਨੇ ਦੌਰਾਨ ਇਨ੍ਹਾਂ ਵੱਲੋਂ ਨਾ ਤਾਂ ਸੋਸ਼ਲ ਡਿਸਟੈਂਸ ਦਾ ਖਿਆਲ ਰੱਖਿਆ ਗਿਆ ਅਤੇ ਨਾ ਹੀ ਮਾਸਕ ਪਾਏ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਬੈਂਸ ਭਰਾਵਾਂ ਤੋਂ ਇਲਾਵਾ ਮਨਵਿੰਦਰ ਸਿੰਘ ਵਾਸੀ ਗਿਆਸਪੁਰਾ, ਗਗਨਦੀਪ ਸਿੰਘ ਸੰਨੀ ਕੈਂਥ ਵਾਸੀ ਦੁੱਗਰੀ, ਰਣਧੀਰ ਸਿੰਘ ਵਾਸੀ ਸਲੇਮ ਟਾਬਰੀ, ਜਗਜੀਤ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਗੁਰਜੋਧ ਸਿੰਘ ਗਿੱਲ, ਜਸਵਿੰਦਰ ਸਿੰਘ ਵਾਸੀ ਸੁਭਾਸ਼ ਨਗਰ, ਜਰਨੈਲ ਸਿੰਘ ਵਾਸੀ ਨੰਗਲ, ਜਰਨੈਲ ਸਿੰਘ ਵਾਸੀ ਡੇਹਲੋਂ, ਸਵਰਨਦੀਪ ਸਿੰਘ ਚਹਿਲ, ਅਲਬੇਲ ਸਿੰਘ ਵਾਸੀ ਢੰਡਾਰੀ ਕਲਾਂ, ਕੌਂਸਲਰ ਅਰਜਨ ਸਿੰਘ ਚੀਮਾ, ਸਰਬਜੀਤ ਸਿੰਘ ਵਾਸੀ ਜਨਕਪੁਰੀ ਆਦਿ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Leave a Reply

Your email address will not be published. Required fields are marked *