ਸ਼੍ਰੋਮਣੀ ਕਮੇਟੀ ਵੱਲੋਂ ਪਛਚਾਤਾਪ ਲਈ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਅਖੰਡ ਪਾਠ ਆਰੰਭ

ਅੰਮ੍ਰਿਤਸਰ : ਮਈ 2016 ਵਿੱਚਾ ਅੱਗ ਲੱਗਣ ਕਰਕੇ ਅਤੇ ਪਾਣੀ ਦੀਆਂ ਬੁਛਾੜਾਂ ਕਾਰਨ ਪਾਵਨ ਸਰੂਪ ਨੁਕਸਾਨੇ ਜਾਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਪਛਚਾਤਾਪ ਵਜੋਂ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ, ਜਿਸ ਦਾ ਭੋਗ 7 ਅਕਤੂਬਰ ਨੂੰ ਪਵੇਗਾ। ਇਸੇ ਸਬੰਧ ਵਿੱਚ ਇੱਕ ਹੋਰ ਅਖੰਡ ਪਾਠ 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਰਖਵਾਇਆ ਜਾਵੇਗਾ ਜਿਸ ਦੇ ਭੋਗ 9 ਅਕਤੂਬਰ ਨੂੰ ਪੈਣਗੇ। ਇਸ ਦੌਰਾਨ 7 ਤੋਂ 9 ਅਕਤੂਬਰ ਤੱਕ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਅੰਤ੍ਰਿੰਗ ਕਮੇਟੀ ਇੱਥੇ ਸੇਵਾ ਵੀ ਕਰੇਗੀ। ਚੇਤੇ ਰਹੇ ਕਿ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਸਵੈਇੱਛਾ ਨਾਲ ਪਛਚਾਤਾਪ ਲਈ ਪੇਸ਼ ਹੋਣ ਮਗਰੋਂ ਇਹ ਸੇਵਾ ਲਾਈ ਗਈ ਸੀ। ਇਸ ਤੋਂ ਇਲਾਵਾ 2016 ਵਾਲੀ ਅੰਤਰਿੰਗ ਕਮੇਟੀ ਨੂੰ ਵੀ ਤਲਬ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਸੇਵਾ ਲਾਈ ਗਈ ਸੀ।