ਪੰਜਾਬ ਦੇ ਹਸਪਤਾਲਾਂ ਵਿੱਚ ਓਪੀਡੀ ਨੂੰ ਹਰੀ ਝੰਡੀ, ਸੋਮਵਾਰ ਤੋਂ ਸਰਕਾਰੀ ਸਕੂਲ ਖੁੱਲ੍ਹਣਗੇ

ਚੰਡੀਗੜ੍ਹ : ਪੰਜਾਬ ਵਿੱਚ ਕੋਵਿਡ-19 ਮਾਮਲਿਆਂ ਵਿਚ ਕਮੀ ਆਊਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਸਪਤਾਲਾਂ ਵਿੱਚ ਆਮ ਓਪੀਡੀ ਸੇਵਾ ਅਤੇ ਚੋਣਵੀਂ ਸਰਜਰੀ ਮੁੜ ਤੋਂ ਸ਼ੁਰੂ ਕਰਨ ਨੂੰ ਹਰੀ ਝੰਡੀ ਦਿੱਤੀ। ਇਸ ਦੇ ਨਾਲ ਹੀ ਇਸ ਦੌਰਾਨ ਪੂਰੀ ਸਾਵਧਾਨੀ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਮਾੜੀ ਜਿਹੀ ਢਿੱਲ ਨਾਲ ਕਰੋਨਾ ਦੀ ਦੂਜੀ ਲਹਿਰ ਬਣ ਸਕਦੀ ਹੈ। ਮੁੱਖ ਮੰਤਰੀ ਨੇ ਸਫ਼ਾਈ ਤੇ ਸੈਨੇਟਾਈਜੇਸ਼ਨ ਤੋਂ ਬਾਅਦ ਸੋਮਵਾਰ 19 ਅਕਤੂਬਰ ਤੋਂ ਸਰਕਾਰੀ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।