ਵਿਦਿਆਰਥੀ ਨੇ ਖ਼ੁਦ ਨੂੰ ਗੋਲੀ ਮਾਰੀ

ਸ੍ਰੀ ਮੁਕਤਸਰ ਸਾਹਿਬ: ਪਿੰਡ ਚੜ੍ਹੇਵਾਨ ਦੇ 16 ਵਰ੍ਹਿਆਂ ਦੇ ਲੜਕੇ ਹਰਿੰਦਰ ਸਿੰਘ ਨੇ ਅੱਜ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰਿੰਦਰ ਮੁਕਤਸਰ ਦੇ ਡੀਏਵੀ ਸਕੂਲ ਵਿੱਚ ਪੜ੍ਹਦਾ ਸੀ। ਦਸਵੀਂ ਕਲਾਸ ’ਚੋਂ ਕੰਪਾਰਟਮੈਂਟ ਆਉਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਜਦੋਂ ਉਸ ਨੂੰ ਪਤਾ ਲੱਗਿਆ ਕਿ ਉਹ ਕੰਪਾਰਟਮੈਂਟ ਦੇ ਪੇਪਰ ਵਿੱਚੋਂ ਵੀ ਪਾਸ ਨਹੀਂ ਹੋਇਆ ਤਾਂ ਉਹ ਹੋਰ ਪ੍ਰੇਸ਼ਾਨ ਹੋ ਕੇ ਘਰ ਦੀ ਛੱਤ ’ਤੇ ਚਲਾ ਗਿਆ। ਉਨ੍ਹਾਂ ਨੂੰ ਬਾਅਦ ਦੁਪਹਿਰ ਪਤਾ ਲੱਗਿਆ ਕਿ ਹਰਿੰਦਰ ਘਰ ਦੀ ਛੱਤ ’ਤੇ ਜ਼ਖ਼ਮੀ ਹਾਲਤ ਵਿੱਚ ਪਿਆ ਹੈ। ਇਸ ਦੌਰਾਨ ਜਦੋਂ ਉਸ ਨੂੰ ਹਸਪਤਾਲ ’ਚ ਲਿਜਾਇਆ ਗਿਆ ਤਾਂ ਉੁੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਉਸ ਦੇ ਦਿਲ ਵਿੱਚ ਗੋਲੀ ਲੱਗੀ ਸੀ। –