ਜੰਮੂ ਕਸ਼ਮੀਰ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਾ

ਜੰਮੂ : ਕਾਂਗਰਸ ਦੀ ਜੰਮੂ ਤੇ ਕਸ਼ਮੀਰ ਇਕਾਈ ਨੇ ਅੱਜ ਇੱਥੇ ਮੁਜ਼ਾਹਰਾ ਕਰ ਕੇ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਮੰਗ ਕੀਤੀ ਕਿ ਖੇਤੀ ਕਾਨੂੰਨ ਵਾਪਸ ਲਏ ਜਾਣ। ਮੁਜ਼ਾਹਰਾਕਾਰੀ ਕਾਂਗਰਸ ਦੀ ਸਥਾਨਕ ਇਕਾਈ ਦੇ ਉਪ ਪ੍ਰਧਾਨ ਤੇ ਸਾਬਕਾ ਮੰਤਰੀ ਰਮਨ ਭੱਲਾ ਦੀ ਅਗਵਾਈ ਹੇਠ ਸ਼ਹੀਦੀ ਚੌਕ ’ਚ ਇਕੱਠੇ ਹੋਏ ਤੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਸ਼ਾਂਤਮਈ ਢੰਗ ਨਾਲ ਮੁਜ਼ਾਹਰਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ ਕਿ ‘ਖੇਤੀ ਕਾਨੂੰਨਾਂ ਨੇ ਕਿਸਾਨਾਂ ਲਈ ਨਵੇਂ ਮੌਕਿਆਂ ਦਾ ਰਾਹ ਪੱਧਰਾ ਕੀਤਾ ਹੈ’, ਦੀ ਨਿਖੇਧੀ ਕਰਦਿਆਂ ਸ੍ਰੀ ਭੱਲਾ ਨੇ ਕਿਹਾ ਕਿ ਸਰਕਾਰ ਸਿਰ ਸੱਤਾ ਦਾ ਨਸ਼ਾ ਚੜ੍ਹ ਕੇ ਬੋਲ ਰਿਹਾ ਹੈ ਤੇ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ’ਤੇ ਮੁੜ ਨਜ਼ਰਸਾਨੀ ਕਰਨ ’ਚ ਵੀ ਨਾਂਹ-ਨੁੱਕਰ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਨ੍ਹਾਂ ਤਿੰਨਾਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮੁਲਕ ਨੂੰ ਅਮੀਰਾਂ ਕੋਲ ਗਹਿਣੇ ਰੱਖਣਾ ਚਾਹੁੰਦੀ ਹੈ।

Leave a Reply

Your email address will not be published. Required fields are marked *