ਦਿੱਲੀ ਮੋਰਚੇ ’ਚੋਂ ਪਰਤੇ ਖਿਡਾਰੀ ਵੱਲੋਂ ਖ਼ੁਦਕੁਸ਼ੀ

ਭਗਤਾ ਭਾਈ : ਥਾਣਾ ਭਗਤਾ ਭਾਈ ਅਧੀਨ ਪੈਂਦੇ ਪਿੰਡ ਦਿਆਲਪੁਰਾ ਮਿਰਜ਼ਾ ਦੇ ਰਹਿਣ ਵਾਲੇ ਕੌਮੀ ਪੱਧਰ ਦੇ ਰੱਸਾਕਸ਼ੀ ਖਿਡਾਰੀ ਗੁਰਲਾਭ ਸਿੰਘ (22) ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਲਾਭ ਸਿੰਘ ਦਿੱਲੀ ਕਿਸਾਨ ਮੋਰਚੇ ਵਿੱਚ ਕਰੀਬ ਤਿੰਨ ਹਫ਼ਤੇ ਲਗਾ ਕੇ ਦੋ ਦਿਨ ਪਹਿਲਾਂ ਹੀ ਆਪਣੇ ਪਿੰਡ ਪਰਤਿਆ ਸੀ ਅਤੇ ਉਦੋਂ ਤੋਂ ਹੀ ਪ੍ਰੇਸ਼ਾਨ ਸੀ। ਇਸ ਤੋਂ ਇਲਾਵਾ ਉਹ ਘੱਟ ਜ਼ਮੀਨ ਤੇ ਲਿਮਟਾਂ ਦੇ ਕਰਜ਼ੇ ਤੋਂ ਪ੍ਰੇਸ਼ਾਨ ਸੀ। ਇਨ੍ਹਾਂ ਪ੍ਰੇਸ਼ਾਨੀਆਂ ਕਾਰਨ ਉਸ ਨੇ ਘਰ ਵਿੱਚ ਹੀ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਇਲਾਜ ਲਈ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਪਹੁੰਚਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਭਗਤਾ ਭਾਈ ਦੀ ਪੁਲੀਸ ਨੇ ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

Leave a Reply

Your email address will not be published. Required fields are marked *