ਬਰਨਾਲਾ ‘ਚ ਸਾਹਮਣੇ ਆਇਆ ਕੋਰੋਨਾ ਦਾ ਸ਼ੱਕੀ ਮਰੀਜ਼

ਬਰਨਾਲਾ : ਬਰਨਾਲਾ ‘ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਉਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬਰਨਾਲਾ ਨਿਵਾਸੀ ਇਕ ਵਿਅਕਤੀ ਦੁਬਈ ਗਿਆ ਸੀ। ਕੁੱਝ ਦਿਨ ਪਹਿਲਾਂ ਹੀ ਉਹ ਦੁਬਈ ਤੋਂ ਬਰਨਾਲਾ ਆਇਆ ਹੈ। ਮਰੀਜ਼ ਨੂੰ ਬੁਖ਼ਾਰ ਤੇ ਪੇਟ ਦਰਦ ਹੋਣ ‘ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਸਪੈਸਲ ਵਾਰਡ ‘ਚ ਭਰਤੀ ਕਰ ਕੇ ਇਲਾਜ ਸ਼ੁਰੂ ਕਰ ਦਿੱਤਾ ਹੈ।