ਐਡੀਲੇਡ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਪ੍ਰਦਰਸ਼ਨ

ਐਡੀਲੇਡ : ਭਾਰਤ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਲੈ ਕੇ ਦਿੱਲੀ ਦੀਆਂ ਬਰੂਹਾਂ ਮੱਲੀ ਬੈਠੇ ਕਿਸਾਨਾਂ ਦੀ ਹਮਾਇਤ ਵਿੱਚ ਅੱਜ ਇੱਥੇ ਪੰਜਾਬੀ ਭਾਈਚਾਰੇ ਨੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਿਆਸੀ ਤੇ ਸਮਾਜਿਕ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਬੁਲਾਰਿਆਂ ਨੇ ਖੇਤੀ ਵਿਰੋਧੀ ਕਾਨੂੰਨਾਂ ਦੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਮੋਦੀ ਸਰਕਾਰ ਦੇ ਕਿਸਾਨਾਂ ਪ੍ਰਤੀ ਅੜੀਅਲ ਵਤੀਰੇ ਦੀ ਨਿੰਦਾ ਕੀਤੀ। ਬੁਲਾਰਿਆਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ।

ਦੱਖਣੀ ਆਸਟਰੇਲੀਆ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਕਸਬਾ ਰਿਵਰਲੈਂਡ ਤੇ ਮਰੇਬ੍ਰਜ਼ ਵਿੱਚ ਕਿਸਾਨ ਅੰਦੋਲਨ ਦੇ ਹੱਕ ਵਿੱਚ ਕਰਵਾਏ ਗਏ ਸੈਮੀਨਾਰਾਂ ’ਚ ਮੋਦੀ ਸਰਕਾਰ ਵੱਲੋਂ ਭਾਰਤ ਵਿਚ ਕਿਸਾਨਾਂ ਉੱਪਰ ਜਬਰੀ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਗਈ।

Leave a Reply

Your email address will not be published. Required fields are marked *