ਲਾਲ ਕਿਲ੍ਹਾ ਘਟਨਾ: ਸੁਖਦੇਵ ਸਿੰਘ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਦਿੱਲੀ ਪੁਲੀਸ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ’ਤੇ ਕਥਿੱਤ ਤੌਰ ’ਤੇ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਸੁਖਦੇਵ ਸਿੰਘ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਸੁਖਦੇਵ ਸਿੰਘ ਦੇ ਚੰਡੀਗੜ੍ਹ ਹੋਣ ਦੀ ਸੂਚਨਾ ਮਿਲੀ ਸੀ। ਚੰਡੀਗੜ੍ਹ ਪੁਲੀਸ ਦੀ ਮਦਦ ਨਾਲ ਉਸ ਨੇ ਸੁਖਦੇਵ ਸਿੰਘ ਨੂੰ ਇੰਡਸਟਰੀਅਲ ਏਰੀਆ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਦਿੱਲੀ ਪੁਲੀਸ ਨੇ ਸੁਖਦੇਵ ਸਿੰਘ ’ਤੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਦੱਸਣਯੋਗ ਹੈ ਕਿ ਦਿੱਲੀ ਪੁਲੀਸ ਗਣਤੰਤਰ ਦਿਵਸ ਮੌਕੇ ਹਿੰਸਾ ਫੈਲਾਉਣ ਦੇ ਦੋਸ਼ ਹੇਠ ਹੁਣ ਤੱਕ ਸਵਾ ਸੌ ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਦਕਿ ਸੀਸੀਟੀਵੀ ਫੁਟੇਜ਼ ਦੇ ਆਧਾਰ ’ਤੇ ਹੋਰਨਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *