ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ 31 ਕਰੋਨਾ ਮਰੀਜ਼ਾਂ ਦੀ ਮੌਤ

ਪਟਿਆਲਾ: ਪਟਿਆਲਾ ਸਥਿਤ ਸਰਕਾਰੀ ਰਾਜਿੰਦਰਾ ਹਸਪਤਾਲ ’ਚ 31 ਹੋਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਚੌਵੀ ਘੰਟਿਆਂ ’ਚ ਇੰਨੀਆਂ ਮੌਤਾਂ ਹੋਣ ਦਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਦੱਸਣਯੋਗ ਹੈ ਕਿ ਇਸ ਹਸਪਤਾਲ ਵਿੱਚ ਜਿੱਥੇ ਪੰਜਾਬ ਦੇ ਦਰਜਨ ਭਰ ਜ਼ਿਲ੍ਹਿਆਂ ਦੇ ਕਰੋਨਾ ਮਰੀਜ਼ਾਂ ਨੂੰ ਦਾਖਲ ਕੀਤਾ ਜਾਂਦਾ ਹੈ, ਉਥੇ ਹੀ ਇੱਥੇ ਹੁਣ ਦਿੱਲੀ ਤੇ ਹਰਿਆਣਾ ਦੇ ਮਰੀਜ਼ ਵੀ ਆ ਰਹੇ ਹਨ। ਪਿਛਲੇ ਚੌਵੀ ਘੰਟਿਆਂ ਦੌਰਾਨ ਹੋਈਆਂ ਇਨ੍ਹਾਂ 31 ਮੌਤਾਂ ਵਿੱਚੋਂ ਸਭ ਤੋਂ ਵੱਧ 14 ਮ੍ਰਿਤਕ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ ਜਦਕਿ ਛੇ ਮਰੀਜ਼ ਮੁਹਾਲੀ, 4 ਜ਼ਿਲ੍ਹਾ ਸੰਗਰੂਰ ਅਤੇ ਦੋ ਮ੍ਰਿਤਕ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ। ਬਾਕੀ ਮ੍ਰਿਤਕਾਂ ਵਿੱਚੋਂ ਇੱਕ-ਇੱਕ ਬਰਨਾਲਾ, ਫਤਹਿਗੜ੍ਹ ਸਾਹਿਬ, ਰੋਪੜ, ਮਾਨਸਾ, ਨਵਾਂ ਸ਼ਹਿਰ ਨਾਲ ਸਬੰਧਤ ਹੈ। ਜ਼ਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਪਟਿਆਲਾ ਜ਼ਿਲ੍ਹੇ ਅੰਦਰ ਕਰੋਨਾ ਮਰੀਜ਼ਾਂ ਵਾਸਤੇ 1100 ਤੋਂ ਵੀ ਵੱਧ ਬੈੱਡਾਂ ਦਾ ਪ੍ਰਬੰਧ ਹੈ ਅਤੇ ਹੋਰ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਮੌਤਾਂ ਦਾ ਆਕਸੀਜਨ ਦੀ ਤੋਟ ਨਾਲ ਕੋਈ ਸਬੰਧ ਨਹੀਂ ਹੈ ਕਿਉਂਕਿ ਜ਼ਿਲ੍ਹੇ ਭਰ ਵਿਚ ਆਕਸੀਜਨ ਦੇ ਮੁਕੰਮਲ ਪ੍ਰਬੰਧ ਹਨ।

Leave a Reply

Your email address will not be published. Required fields are marked *