ਪਾਕਿਸਤਾਨ ਤੋਂ ਆਕਸੀਜਨ ਲੈਣ ਲਈ ਕੇਂਦਰ ਤੱਕ ਪਹੁੰਚ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਕਿਸਤਾਨ ਤੋਂ ਮੈਡੀਕਲ ਆਕਸੀਜਨ ਦੀ ਸਪਲਾਈ ਲੈਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਹੈ। ਪਾਕਿਸਤਾਨ ਦੀ ਸਨਅਤ ਕੋਲ ਆਕਸੀਜਨ ਦਾ ਭੰਡਾਰ ਪਿਆ ਹੈ ਅਤੇ ਪਾਕਿ ਦੇ ਸਨਅਤਕਾਰਾਂ ਵੱਲੋਂ ਪੇਸ਼ਕਸ਼ ਵੀ ਕੀਤੀ ਗਈ ਹੈ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਕੇ ਪਾਕਿਸਤਾਨ ਤੋਂ ਆਕਸੀਜਨ ਲੈਣ ਦੀ ਇਜਾਜ਼ਤ ਮੰਗੀ ਸੀ ਜਿਸ ਬਾਰੇ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਹੈ।