ਹੁਣ ਗੁਰਦਾਸਪੁਰ ਵਿੱਚ ਸਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ

ਗੁਰਦਾਸਪੁਰ: ਸੰਸਦੀ ਹਲਕਾ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਸਨੀ ਦਿਓਲ ਦੀ ਹਲਕੇ ਤੋਂ ਬਣਾਈ ਦੂਰੀ ਦੇ ਚੱਲਦਿਆਂ ਹਲਕੇ ਦੇ ਵੋਟਰ ਉਨ੍ਹਾਂ ਤੋਂ ਕਾਫ਼ੀ ਖਫਾ ਨਜ਼ਰ ਆ ਰਹੇ ਹਨ। ਪਠਾਨਕੋਟ ਤੋਂ ਬਾਅਦ ਅੱਜ ਗੁਰਦਾਸਪੁਰ ਸ਼ਹਿਰ ਅੰਦਰ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਸਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਅਤੇ ਸਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ। ਇਸ ਮੌਕੇ ਨੌਜਵਾਨਾਂ ਨੇ ਦੋਸ਼ ਲਾਏ ਕਿ ਸਨੀ ਦਿਓਲ ਨੇ ਪਿਛਲੇ ਲੰਮੇ ਸਮੇਂ ਤੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਕਰੋਨਾ ਮਹਾਂਮਾਰੀ ਦੌਰਾਨ ਕੋਈ ਸਾਰਥਿਕ ਭੂਮਿਕਾ ਨਿਭਾਈ ਹੈ। ਇਸ ਮੌਕੇ ਨੌਜਵਾਨਾਂ ਨੇ ਨੈਤਿਕਤਾ ਦੇ ਆਧਾਰ ’ਤੇ ਸਨੀ ਦਿਓਲ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ।  

Leave a Reply

Your email address will not be published. Required fields are marked *