ਅਦਾਲਤ ਤੋਂ ਬਾਹਰ ਕਿਸੇ ਤਰ੍ਹਾਂ ਦਾ ਸਮਝੌਤਾ ਪ੍ਰਵਾਨ ਨਹੀਂ: ਦਮਦਮੀ ਟਕਸਾਲ

ਅੰਮ੍ਰਿਤਸਰ: ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਪੱਤਰ ਵਿਚ ਗਿਆਨੀ ਮਾਨ ਸਿੰਘ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਇਸ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਣ ਤੋ ਅਸਮਰਥਾ ਪ੍ਰਗਟਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਹਰਿਮੰਦਰ ਸਾਹਿਬ ਦੇ ਗ੍ਰੰਥੀ ਨਿਯੁਕਤ ਹੋਣ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਹੈੱਡ ਗ੍ਰੰਥੀ ਵੀ ਰਹਿ ਚੁੱਕੇ ਹਨ।