ਸਿਟ ਅੱਗੇ ਭਲਕੇ ਪੇਸ਼ ਹੋਵੇਗਾ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੋਟਕਪੂਰਾ ਗੋਲੀ ਕਾਂਡ ਦੇ ਸਬੰਧ ਵਿੱਚ ਬਣਾਈ ਵਿਸ਼ੇਸ਼ ਜਾਂਚ ਟੀਮ ਅੱਗੇ 22 ਜੂਨ ਨੂੰ ਪੇਸ਼ ਹੋਵੇਗਾ। ਸੀਨੀਅਰ ਆਗੂ ਹਰਚਰਨ ਬੈਂਸ ਨੇ ਅੱਜ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ ਚਾਰ ਵਿਚਲੇ ਐੱਮਐੱਲਏ ਫਲੈਟਸ ’ਚ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਆਵੇਗਾ।