ਕੋਟਕਪੂਰਾ ਗੋਲੀ ਕਾਂਡ: ਸੁਖਬੀਰ ਬਾਦਲ ਤੋਂ ਸਿਟ ਵੱਲੋਂ ਪੁੱਛ ਪੜਤਾਲ

ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਪੇਸ਼ ਹੋਣ ਲਈ ਅੱਜ ਇਥੇ ਸੈਕਟਰ 32 ਸਥਿਤ ਪੰਜਾਬ ਪੁਲੀਸ ਆਫਿਸਰਜ਼ ਇੰਸਟੀਚਿਊਟ ’ਚ ਪਹੁੰਚ ਗਏ ਹਨ ਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੇ ਪੁਲੀਸ ਗੋਲੀਬਾਰੀ ਵੇਲੇ ਸੁਖਬੀਰ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵੀ ਸਨ। ਸ੍ਰੀ ਬਾਦਲ ਦੇ ਸਮਰਥਨ ਵੱਚ ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਐੱਨਕੇ ਸ਼ਰਮਾ ਤੇ ਦਲਜੀਤ ਸਿੰਘ ਚੀਮਾ ਸਣੇ ਕਈ ਨੇਤਾ ਹਾਜ਼ਰ ਸਨ।

Leave a Reply

Your email address will not be published. Required fields are marked *