ਰੁਲਦੂ ਸੰਯੁਕਤ ਕਿਸਾਨ ਮੋਰਚੇ ’ਚੋਂ 15 ਦਿਨ ਲਈ ਮੁਅੱਤਲ

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਦੇ ਅਹਿਮ ਆਗੂ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਨੂੰ 15 ਦਿਨ ਲਈ ਮੋਰਚੇ ਤੋਂ ਮੁਅੱਤਲ ਕੀਤਾ ਗਿਆ ਹੈ। ਸੀਨੀਅਰ ਆਗੂ ਜਗਜੀਤ ਡੱਲੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਰੁਲਦੂ ਵੱਲੋਂ ਬੀਤੇ ਦਿਨੀਂ ਸਟੇਜ ਤੋਂ ਭੜਕਾਊ ਭਾਸ਼ਣ ਦਿੱਤਾ ਗਿਆ ਸੀ। ਇਸ ਕਾਰਨ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਉਸ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚ ਰੁਲਦੂ ਦੀ ਯੂਨੀਅਨ ਦੇ ਆਗੂ ਵੀ ਸ਼ਾਮਲ ਸਨ।