ਖੰਨਾ: ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜਾਰੀ

ਦੋਰਾਹਾ: ਅੱਜ ਇਥੋਂ ਕਿਸਾਨ ਸੰਸਦ ਦੇ ਛੇਵੇਂ ਦਿਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਤਿੰਨ ਮੈਂਬਰੀ ਜਥਾ ਰਵਾਨਾ ਹੋਇਆ। ਇਸ ਮੌਕੇ ਓਂਕਾਰ ਸਿੰਘ, ਰਜਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਕਿਸਾਨ ਸੰਸਦ ਸਬੰਧੀ ਚਰਚਾ ਕਰਦਿਆਂ ਕਿਹਾ ਕਿ ਕਿਵੇਂ ਕੇਂਦਰ ਸਰਕਾਰ ਏਪੀਐੱਮਸੀ ਐਕਟ ਨੂੰ ਕਮਜ਼ੋਰ ਕਰਕੇ ਨਵੇਂ ਖੇਤੀ ਕਾਨੂੰਨਾਂ ਰਾਹੀਂ ਕਾਰਪੋਰੇਟ ਖੇਤੀ ਦਾ ਅਰੰਭ ਕਰਨਾ ਚਾਹੁੰਦੀ ਹੈ, ਜੋ ਲੋਕ ਵਿਰੋਧੀ ਫੈਸਲਾ ਹੈ। ਇਸ ਮੌਕੇ ਇੱਕਠੇ ਹੋਏ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਇਹ ਅੰਦੋਲਨ ਪਹਿਲਾਂ ਨਾਲੋਂ ਵੀ ਜੋਸ਼ ਨਾਲ ਜਾਰੀ ਰਹੇਗਾ। ਇਸ ਮੌਕੇ ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਸਤਿੰਦਰ ਸਿੰਘ, ਅਜੈਬ ਸਿੰਘ, ਨਰਿੰਦਰ ਸਿੰਘ, ਤਰਲੋਚਨ ਸਿੰਘ ਹਾਜ਼ਰ ਸਨ।