ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੁਰਸ਼ ਤੇ ਮਹਿਲਾ ਹਾਕੀ ਟੀਮ ਨੂੰ ਵਧਾਈ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਭਾਰਤ ਦੀ ਮਹਿਲਾ ਤੇ ਪੁਰਸ਼ ਹਾਕੀ ਟੀਮ ਨੇ ਬਿਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀ-ਫਾਈਨਲ ਵਿਚ ਜਗ੍ਹਾ ਬਣਾਈ ਹੈ। ਇਸ ਵਿਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹਾਕੀ ਦੀਆਂ ਦੋਵੇਂ ਟੀਮਾਂ ਅਗਲੇ ਮੈਚਾਂ ਵਿਚ ਵੀ ਜਿੱਤ ਪ੍ਰਾਪਤ ਕਰਕੇ ਦੇਸ਼ ਦਾ ਨਾਂ ਉੱਚਾ ਕਰਨਗੀਆਂ। ਉਨ੍ਹਾਂ ਬੈਡਮਿੰਟਨ ਵਿੱਚ ਪੀ. ਵੀ. ਸਿੰਧੂ ਵੱਲੋਂ ਕਾਂਸੇ ਦਾ ਤਗ਼ਮਾ ਜਿੱਤਣ ਦੇ ਨਾਲ-ਨਾਲ ਡਿਸਕਸ ਥ੍ਰੋਅ ਵਿਚ ਕਮਲਪ੍ਰੀਤ ਕੌਰ ਵੱਲੋਂ ਕੀਤੀ ਪ੍ਰਾਪਤੀ ਦੀ ਵੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *