ਤਰਨਤਾਰਨ : ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿਖੇ ਘਰ ਵਿਚ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਅਣਪਛਾਤਿਆਂ ਵੱਲੋਂ ਉਕਤ ਵਾਰਦਾਤ ਨੂੰ ਬੀਤੀ ਰਾਤ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ‘ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਕੀਤੇ ਗਏ ਜੋੜੇ ਦੀ ਪਛਾਣ ਪਰਮਜੀਤ ਕੌਰ (58) ਅਤੇ ਹਰਭਜਨ ਸਿੰਘ (60) ਦੇ ਰੂਪ ਵਿਚ ਹੋਈ ਹੈ। ਹਰਭਜਨ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ।
ਫਿਲਹਾਲ ਅਜੇ ਦੋਹਾਂ ਦੇ ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜੋੜੇ ਦਾ ਬੇਟਾ ਵਿਦੇਸ਼ ਮਨੀਲਾ ਵਿਖੇ ਰਹਿੰਦਾ ਹੈ ਅਤੇ ਬੇਟੀ ਵਿਆਹੀ ਹੋਈ ਦੱਸੀ ਜਾ ਰਹੀ ਹੈ। ਮੌਕੇ ‘ਤੇ ਪੁਲਸ ਦੇ ਉੱਚ ਅਧਿਕਾਰੀ ਵੀ ਪਹੁੰਚ ਗਏ ਹਨ ਅਤੇ ਤਕਨੀਕੀ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ।