ਬਾਬਰੀ ਮਸਜਿਦ ਮਾਮਲੇ ’ਚ ਮੁਸਲਿਮ ਜਥੇਬੰਦੀਆਂ ਸਮੂਹਿਕ ਤੌਰ ’ਤੇ ਅਗਲੀ ਰਣਨੀਤੀ ਬਾਰੇ ਫ਼ੈਸਲਾ ਕਰਨਗੀਆਂ: ਫਿਰੰਗੀ

ਲਖਨਊ : ਆਲ-ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਸੀਨੀਅਰ ਮੈਂਬਰ ਮੌਲਾਨਾ ਖਾਲਿਦ ਰਸ਼ੀਦ ਫਿਰੰਗੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀਆਂ ਸੰਸਥਾਵਾਂ ਮਿਲ ਕੇ ਇਹ ਫੈਸਲਾ ਲੈਣਗੀਆਂ ਕਿ ਉਨ੍ਹਾਂ ਨੂੰ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣੀ ਹੈ ਜਾਂ ਨਹੀਂ। ਉਨ੍ਹਾਂ ਦੇ ਭਾਜਪਾ ਨੇਤਾਵਾਂ ਸਣੇ ਸਾਰੇ 32 ਮੁਲਜ਼ਮਾਂ ਦੇ ਬਰੀ ਹੋਣ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ, “ਮੇਰੇ ਕੋਲ ਇਸ ਫੈਸਲੇ ’ਤੇ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ। ਹਰ ਕੋਈ ਜਾਣਦਾ ਹੈ ਕਿ 6 ਦਸੰਬਰ 1992 ਨੂੰ ਅਯੁੱਧਿਆ ਵਿੱਚ ਬਾਬਰੀ ਮਸਜਿਦ ਕਿਵੇਂ ਢਾਹੀ ਗਈ।”

Leave a Reply

Your email address will not be published. Required fields are marked *