ਵਿਦੇਸ਼ ’ਚ ਫਸੇ ਭਾਰਤੀਆਂ ਨੂੰ 7 ਤੋਂ ਵਾਪਸ ਲਿਆਵੇਗੀ ਸਰਕਾਰ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਵਿਦੇਸ਼ ’ਚ ਫਸੇ ਭਾਰਤੀਆਂ ਨੂੰ ਹਵਾਈ ਜਾਂ ਸਮੁੰਦਰੀ ਜਹਾਜ਼ਾਂ ਰਾਹੀਂ ਮੁਲਕ ਵਾਪਸ ਲਿਆਉਣ ਦਾ ਪ੍ਰਬੰਧ ਕੀਤਾ ਹੈ। ਸਰਕਾਰ ਵੱਲੋਂ 7 ਮਈ ਤੋਂ ਪੜਾਅਵਾਰ ਇਨ੍ਹਾਂ ਭਾਰਤੀਆਂ ਨੂੰ ਮੁਲਕ ਲਿਆਂਦਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਵਿਦੇਸ਼ ਤੋਂ ਆਉਣ ਵਾਲੇ ਸਾਰੇ ਭਾਰਤੀਆਂ ਦਾ ਮੈਡੀਕਲ ਹੋਵੇਗਾ ਅਤੇ ਉਨ੍ਹਾਂ ਨੂੰ 14 ਦਿਨਾਂ ਲਈ ਇਕਾਂਤਵਾਸ ’ਚ ਰੱਖਿਆ ਜਾਵੇਗਾ। ਆਪਣੇ ਟਿਕਾਣਿਆਂ ’ਤੇ ਪਹੁੰਚਣ ਮਗਰੋਂ ਸਾਰਿਆਂ ਨੂੰ ਅਰੋਗਿਆ ਸੇਤੂ ਐਪ ’ਤੇ ਰਜਿਸਟਰ ਹੋਣਾ ਪਵੇਗਾ।

Leave a Reply

Your email address will not be published. Required fields are marked *