ਬੇਅਦਬੀ ਕਰਨ ਤੋਂ ਪਹਿਲਾਂ ਦਬੋਚੇ ਵਿਅਕਤੀ ਨੂੰ ਦੱਸਿਆ ਮਾਨਸਿਕ ਰੋਗੀ

ਭਾਦਸੋਂ : ਨਜ਼ਦੀਕ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਵਿਖੇ ਅੱਜ ਸਵੇਰੇ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ ਕੀਤੀ ਗਈ ਪਰ ਮੌਕੇ ’ਤੇ ਹੀ ਪਿੰਡ ਵਾਸੀਆਂ ਵੱਲੋਂ ਬੇਅਦਬੀ ਹੋਣ ਤੋਂ ਰੋਕ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਗੱਜਣ ਸਿੰਘ ਪਿੰਡ ਦਿੱਤੂਪੁਰ ਜੱਟਾਂ ਜੁੱਤੀ ਸਮੇਤ ਨੰਗੇ ਸਿਰ ਗੁਰਦੁਆਰਾ ਸਾਹਿਬ ਆਇਆ। ਪਾਠੀ ਸਿੰਘ ਕੀਰਤਨ ਕਰ ਰਹੇ ਸਨ ਤਾਂ ਉਕਤ ਵਿਅਕਤੀ ਜੁੱਤੀਆਂ ਸਮੇਤ ਉਸ ਕੋਲ ਚਲਾ ਗਿਆ।

ਇਸ ਦੌਰਾਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੋਂ ਰੁਮਾਲਾ ਸਾਹਿਬ ਚੁੱਕਣ ਲੱਗਾ ਤਾਂ ਮੌਕੇ ’ਤੇ ਹਾਜ਼ਰ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਫੜ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਕਾਬੂ ਕਰ ਲਿਆ। ਪਿੰਡ ਵਾਸੀਆਂ ਨੇ ਉਕਤ ਵਿਅਕਤੀ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਹੈ।

Leave a Reply

Your email address will not be published. Required fields are marked *