ਦਿਨੋਂ-ਦਿਨ ਹਿੰਸਕ ਹੁੰਦਾ ਜਾ ਰਿਹੈ ਕਿਸਾਨ ਅੰਦੋਲਨ : ਅਨਿਲ ਵਿਜ

ਹਰਿਆਣਾ- ਕੇਂਦਰ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ’ਚ ਝੋਨੇ ਦੀ ਖਰੀਦ ਮੁਲਤਵੀ ਕਰਨ ਨੂੰ ਲੈ ਕੇ ਹੰਗਾਮਾ ਵਧਣ ਦਰਮਿਆਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ਨੀਵਾਰ ਨੂੰ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਦਿਨੋਂ-ਦਿਨ ਹਿੰਸਕਾ ਹੁੰਦਾ ਜਾ ਰਿਹਾ ਹੈ। ਵਿਜ ਨੇ ਟਵੀਟ ਕਰਦੇ ਹੋਏ ਕਿਹਾ,‘‘ਮਹਾਤਮਾ ਗਾਂਧੀ ਦੇ ਦੇਸ਼ ’ਚ ਹਿੰਸਕ ਅੰਦੋਲਨ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਅੰਦੋਲਨ ਦੌਰਾਨ ਸਬਰ ਰੱਖਣਾ ਚਾਹੀਦਾ।’’

ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਵ ਸਿੰਘ ਚੰਨੀ ਨੇ ਵੀ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਝੋਨੇ ਦੀ ਖ਼ਰੀਦ ਨੂੰ 10 ਦਿਨਾਂ ਲਈ ਮੁਲਤਵੀ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉੱਥੇ ਹੀ ਸੀਨੀਅਰ ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਝੋਨੇ ਦੀ ਖ਼ਰੀਦ ਨੂੰ 11 ਅਕਤੂਬਰ ਤੱਕ ਮੁਲਤਵੀ ਕਰਨ ਦੇ ਫ਼ੈਸਲੇ ’ਤੇ ਸ਼ੁੱਕਰਵਾਰ ਨੂੰ ਭਾਜਪਾ ਸਰਕਾਰ ’ਤੇ ਹਮਲਾ ਬੋਲਿਆ। ਰਣਦੀਪ ਸੁਰਜੇਵਾਲਾ ਨੇ ਦੋਸ਼ ਲਗਾਇਆ ਕਿ ਇਹ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਝੋਨੇ ਦੀ ਖਰੀਦ ਖ਼ਤਮ ਕਰਨ ਦੀ ਸਪੱਸ਼ਟ ਸਾਜਿਸ਼ ਹੈ। ਕੇਂਦਰ ਨੇ ਮੋਹਲੇਧਾਰ ਮੀਂਹ ਕਾਰਨ ਫ਼ਸਲ ਪੱਕਣ ’ਚ ਦੇਰੀ ਕਾਰਨ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੀ ਝੋਨੇ ਦੀ ਖ਼ਰੀਦ 11 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਸੀ।

Leave a Reply

Your email address will not be published. Required fields are marked *