ਸੌਦਾ ਸਾਧ ਨੂੰ ਝਟਕਾ, ਪੈਰੋਲ ਲਈ ਲਾਈ ਅਰਜ਼ੀ ਖਾਰਜ਼

ਚੰਡੀਗੜ੍ਹ: ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਸੌਦਾ ਸਾਧ ਨੂੰ ਤਿੰਨ ਹਫ਼ਤਿਆਂ ਲਈ ਪੈਰੋਲ ਦੇਣ ਦੀ ਅਪੀਲ ਨੂੰ ਅਧਿਕਾਰੀਆਂ ਨੇ ਰੱਦ ਕਰ ਦਿੱਤਾ ਹੈ।

ਸਾਧ ਦੀ ਮਾਂ ਨਸੀਬ ਕੌਰ ਨੇ ਆਪਣੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਰੋਹਤਕ ਜੇਲ੍ਹ ‘ਚ ਪੈਰੋਲ ਲਈ ਅਰਜ਼ੀ ਭੇਜੀ ਸੀ। ਇਸ ‘ਤੇ ਅੱਜ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਰਸਾ ਜ਼ਿਲ੍ਹੇ ਤੇ ਪੁਲਿਸ ਪ੍ਰਸ਼ਾਸਨ ਤੋਂ ਫੀਡਬੈਕ ਵੀ ਲਿਆ ਗਿਆ ਸੀ ਕਿ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾਵੇ ਜਾਂ ਨਹੀਂ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਾਧ ਨੇ ਜੇਲ੍ਹ ਤੋਂ ਬਾਹਰ ਆਉਣ ਲਈ ਅਰਜੀ ਦਿੱਤੀ ਹੋਵੇ। ਇਸ ਤੋਂ ਪਹਿਲਾਂ ਵੀ ਉਸਨੇ ਪੈਰੋਲ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ

ਪਰ ਹਰ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ। ਸੌਦਾ ਸਾਧ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲਾਂ ਦੀ ਸਜ਼ਾ ਕੱਟ ਰਿਹਾ ਹੈ।

Leave a Reply

Your email address will not be published. Required fields are marked *