ਕਿਸਾਨਾਂ ’ਤੇ ਗੱਡੀ ਚੜ੍ਹਾਉਣ ਵਾਲੀ ਵੀਡੀਓ ਹੋਈ ਵਾਇਰਲ

ਨਵੀਂ ਦਿੱਲੀ: ਲਖੀਮਪੁਰ ਵਿੱਚ ਕਿਸਾਨਾਂ ਦੇ ਕਤਲਾਂ ਦੀ ਘਟਨਾ ਦੀ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਇੱਕ ਗੱਡੀ ਸਾਂਤਮਈ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਕੁਚਲ ਕੇ ਲੰਘ ਜਾਂਦੀ ਹੈ ਪਿੱਛੇ ਹੀ ਇੱਕ ਹੋਰ ਗੱਡੀ ਵੀ ਜਾ ਰਹੀ ਹੈ। ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਹ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ’ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,‘ਕੀ ਤੁਸੀਂ ਇਹ ਵੀਡੀਓ ਵੇਖਿਆ ਹੈ? ਇਸ ਵੀਡੀਓ ਵਿੱਚ ਤੁਹਾਡੇ ਮੰਤਰੀ ਮੰਡਲ ਦੇ ਮੈਂਬਰ ਦਾ ਪੁੱਤਰ ਨੂੰ ਆਪਣੇ ਵਾਹਨਾਂ ਨਾਲ ਕਿਸਾਨਾਂ ਨੂੰ ਦਰੜ ਰਿਹਾ ਹੈ। ਕਿਰਪਾ ਕਰਕੇ ਇਸਨੂੰ ਵੇਖੋ ਅਤੇ ਦੇਸ਼ ਨੂੰ ਦੱਸੋ ਕਿ ਇਹ ਆਦਮੀ ਅਜੇ ਵੀ ਫ਼ਰਾਰ ਕਿਉਂ ਹੈ ਅਤੇ ਮੰਤਰੀ ਨੂੰ ਬਰਖਾਸਤ ਕਿਉਂ ਨਹੀਂ ਕੀਤਾ ਗਿਆ?’

‘ਆਪ’ ਨੇਤਾ ਸੰਜੇ ਸਿੰਘ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਕ੍ਰਮਵਾਰ ਟਵਿੱਟਰ ਅਤੇ ਫੇਸਬੁੱਕ ‘ਤੇ ਵੀਡੀਓ ਸਾਂਝੀ ਕਰਦਿਆਂ ਪੁੱਛਿਆ ਕਿ ਘਟਨਾ ਦੇ 48 ਘੰਟਿਆਂ ਬਾਅਦ ਕੋਈ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ। 

Leave a Reply

Your email address will not be published. Required fields are marked *