ਸਿਲਾਂਗ ਦੇ ਰਾਜਪਾਲ ਨੇ ਭਰੋਸਾ ਦਿੱਤਾ ਕਿ ਸਿੱਖਾਂ ਦਾ ਉਜਾੜਾ ਨਹੀਂ ਹੋਵੇਗਾ : ਸਿਰਸਾ

ਨਵੀਂ ਦਿੱਲੀ : ਮੇਘਾਲਿਆ ਵਿਚ ਪੰਜਾਬੀ ਲੇਨ ਵਿਚੋਂ ਸਿੱਖ ਪਰਿਵਾਰਾਂ ਦੇ ਉਜਾੜੇ ਦੇ ਮਾਮਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਵਫ਼ਦ ਵਲੋਂ ਸੂਬੇ ਦੇ ਰਾਜਪਾਲ ਸਤਿਆ ਪਾਲ ਮਲਿਕ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਸਿਰਸਾ ਨੇ ਰਾਜਪਾਲ ਮਲਿਕ ਨੁੰ ਸਾਰੇ ਮਾਮਲੇ ਬਾਰੇ ਜਾਣਕਾਰੀ ਦਿੱਤੀ ਤੇ ਅਦਾਲਤ ਵਲੋਂ ਲਗਾਈ ਸਟੇਅ ’ਤੇ ਸੁਣਾਏ ਫੈਸਲੇ ਤੋਂ ਵੀ ਜਾਣੂ ਕਰਵਾਇਆ। ਅਦਾਲਤ ਨੇ ਸਪਸ਼ਟ ਕਿਹਾ ਹੈ ਕਿ ਇਨ੍ਹਾਂ ਸਿੱਖ ਪਰਿਵਾਰਾਂ ਨੁੰ ਇਥੋਂ ਕੋਈ ਨਹੀਂ ਉਜਾੜ ਸਕਦਾ। ਰਾਜਪਾਲ ਨੇ ਵਫ਼ਦ ਦੀ ਗੱਲ ਧਿਆਨ ਨਾਲ ਸੁਣਨ ਉਪਰੰਤ ਭਰੋਸਾ ਦੁਆਇਆ ਕਿ ਅਦਾਲਤ ਦਾ ਫੈਸਲਾ ਇੰਨ ਬਿਨ ਲਾਗੂ ਕੀਤਾ ਜਾਵੇਗਾ ਤੇ ਗ਼ੈਰਕਾਨੂੰਨੀ ਤਰੀਕੇ ਨਾਲ ਸਿੱਖਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *