ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਭਾਜਪਾ ਦੀ ਹਾਰ ਤੈਅ: ਸੱਤਿਆਪਾਲ ਮਲਿਕ

ਜੈਪੁਰ, 18 ਅਕਤੂਬਰ

ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਖੇਤੀ ਕਾਨੂੰਨਾਂ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਉਸ ਨੂੰ ਆਪਣੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਰਾਜਪਾਲ ਨੇ ਇਹ ਵੀ ਕਿਹਾ ਕਿ ਜੇ ਭਾਜਪਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਭਾਜਪਾ ਦੁਬਾਰਾ ਸੱਤਾ ਵਿਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਕਿਸਾਨਾਂ ਨੂੰ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਦੇਣ ਲਈ ਸਹਿਮਤ ਹੋਵੇ ਤਾਂ ਉਹ ਕੇਂਦਰ ਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਨਹੀਂ ਸਮਝ ਨਹੀਂ ਰਹੀ।

Leave a Reply

Your email address will not be published. Required fields are marked *